ਮੋਗਾ: ਫ਼ਰੀਦਕੋਟ ਦੇ ਆਈਜੀ ਕੌਸਤੁਭ ਸ਼ਰਮਾ ਅਤੇ ਮੋਗਾ ਦੇ ਐਸਐਸਪੀ ਹਰਮਨਬੀਰ ਸਿੰਘ ਇਹ ਦੌਰਾ ਸਿਖਸ ਫਾਰ ਜਸਟਿਸ ਵੱਲੋਂ ਰੇਲਗੱਡੀਆਂ ਰੋਕਣ ਦੇ ਐਲਾਨ ਤੋਂ ਬਾਅਦ ਕੀਤਾ ਗਿਆ।
SFJ ਵੱਲੋਂ ਰੇਲ ਬੰਦ ਦੇ ਸੱਦੇ ਨੂੰ ਲੈ ਕੇ ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਕੀਤੇ ਪੁਖ਼ਤਾ ਪ੍ਰਬੰਧ - ਸਿਖਸ ਫਾਰ ਜਸਟਿਸ
ਆਈਜੀ ਫ਼ਰੀਦਕੋਟ ਤੇ ਮੋਗਾ ਦੇ ਐਸਐਸਪੀ ਨੇ ਅੱਜ ਰੇਲਵੇ ਸਟੇਸ਼ਨ ਮੋਗਾ ਦਾ ਦੌਰਾ ਕਰਨ ਪੁੱਜੇ। ਇਹ ਦੌਰਾ ਸਿਖਸ ਫਾਰ ਜਸਟਿਸ ਵੱਲੋਂ ਰੇਲ ਗੱਡੀਆਂ ਰੋਕਣ ਦੇ ਐਲਾਨ ਤੋਂ ਬਾਅਦ ਕੀਤਾ ਗਿਆ। ਇਸ ਮੌਕੇ ਖਾਲਿਸਤਾਨ ਦੇ ਸਮਰਥਨ 'ਚ ਹੋਣ ਵਾਲੇ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।
ਜਾਣਕਾਰੀ ਮੁਤਾਬਕ ਸਿਖਸ ਫਾਰ ਜਸਟਿਸ ਨੇ 13 ਸਤੰਬਰ ਨੂੰ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਰੇਲਗੱਡੀਆਂ ਨੂੰ ਰੋਕਣ ਦਾ ਐਲਾਨ ਕੀਤਾ ਸੀ। ਇਸ ਦੇ ਲਈ ਖਾਲਿਸਤਾਨ ਦੇ ਸਮਰਥਨ ਰੋਸ ਪ੍ਰਦਰਸ਼ਨ ਵੀ ਉਲੀਕੇ ਗਏ ਸਨ। ਇਸ ਦੇ ਚਲਦੇ ਪੁਲਿਸ ਪ੍ਰਸ਼ਾਸਨ ਵੱਲੋਂ ਮੋਗਾ ਰੇਲਵੇ ਸਟੇਸ਼ਨ ਸਣੇ ਜ਼ਿਲ੍ਹੇ ਭਰ 'ਚ ਇਨ੍ਹਾਂ ਰੋਸ ਪ੍ਰਦਰਸ਼ਨਾਂ ਨੂੰ ਰੋਕਣ ਲਈ ਪੁਖ਼ਤਾ ਕੀਤੇ ਗਏ। ਮੋਗਾ ਪੁਲਿਸ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਫ਼ਰੀਦਕੋਟ ਦੇ ਆਈਜੀ ਕੌਸਤੁਭ ਸ਼ਰਮਾ ਅਤੇ ਮੋਗਾ ਦੇ ਐਸਐਸਪੀ ਹਰਮਨਬੀਰ ਸਿੰਘ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਈਜੀ ਕੌਸਤੁਭ ਸ਼ਰਮਾ ਨੇ ਕਿਹਾ ਕਿ ਸਿਖਸ ਫਾਰ ਜਸਟਿਸ ਵੱਲੋਂ ਰੇਲ ਗੱਡੀਆਂ ਰੋਕਣ ਦੇ ਐਲਾਨ ਨੂੰ ਧਿਆਨ 'ਚ ਰੱਖਦਿਆਂ ਲੋਕਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੇਰ ਰਾਤ ਤੋਂ ਹੀ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮਾਂ ਵੱਲੋਂ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ 'ਚ ਦਾਖਲ ਹੋਣ ਵਾਲੇ ਰਸਤਿਆਂ ਉੱਤੇ ਵੀ ਪੁਲਿਸ ਵੱਲੋਂ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਆਉਣ ਜਾਣ ਵਾਲੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਜੋ ਕਿਸੇ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ 'ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਆਖਿਆ ਕਿ ਇਸ ਦੌਰਾਨ ਜੇਕਰ ਕੋਈ ਵਿਅਕਤੀ ਗੈਰ ਕਾਨੂੰਨੀ ਹਰਕਤ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖਾਲਿਸਤਾਨ ਦੇ ਸਬੰਧ 'ਚ ਸੋਸ਼ਲ ਮੀਡੀਆ 'ਤੇ ਕੀਤੀ ਜਾਣ ਵਾਲੀਆਂ ਪੋਸਟਾਂ 'ਤੇ ਵੀ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।