ਮੋਗਾ: ਬਾਲੀਵੁੱਡ ਅਦਾਕਾਰ ਸੋਨੂੰ ਸੂਦ (Bollywood actor Sonu Sood) ਦੀ ਭੈਣ ਮਾਲਵਿਕਾ ਸੂਦ ਸੱਚਰ (Malvika Sood Sachar) ਦੇ ਵੱਲੋਂ ਪੰਜਾਬ ਦੇ ਵਿੱਚ 2022 ਦੀਆਂ ਵਿਧਾਨ ਚੋਣਾਂ ਲੜਨ ਨੂੰ ਲੈ ਕੇ ਕੀਤੇ ਐਲਾਨ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਚੁੱਕੀ ਹੈ। ਚੋਣਾਂ ਲੜਨ ਦੇ ਕੀਤੇ ਐਲਾਨ ਤੋਂ ਬਾਅਦ ਮਾਲਵਿਕਾ ਸੂਦ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੇ ਮੋਗਾ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਇਸਦੇ ਨਾਲ ਹੀ ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੇ ਨਾਲ ਜੁੜਨ ਦੀ ਵੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਹੈ ਤਾਂ ਉਹ ਉਨ੍ਹਾਂ ਦੇ ਕੋਲ ਆ ਸਕਦੇ ਹਨ। ਮਾਲਵਿਕਾ ਨੇ ਕਿਹਾ ਕਿ ਜੇ ਸਿੱਖਿਆ, ਸਿਹਤ ਅਤੇ ਰੁਜ਼ਗਾਰ ਨੂੰ ਲੈ ਕੇ ਕੋਈ ਵੀ ਸਮੱਸਿਆ ਤਾਂ ਕੋਈ ਵੀ ਉਨ੍ਹਾਂ ਕੋਲ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਯਕੀਨਨ ਉਨ੍ਹਾਂ ਦੀ ਸਮੱਸਿਆ ਦਾ ਹੱਲ ਜ਼ਰੂਰ ਕਰਨਗੇ।
ਸਮਾਂ ਆਉਣ ’ਤੇ ਪਾਰਟੀ ਦਾ ਨਾਮ ਦੱਸਣ ਦੀ ਕਹੀ ਗੱਲ
ਮਾਲਵਿਕਾ ਕਿਸ ਪਾਰਟੀ ਤੋਂ ਚੋਣ ਲੜਨਗੇ ਇਸ ਸਬੰਧੀ ਉਨ੍ਹਾਂ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਦੇ ਪੰਜਾਬ ਵਿੱਚ ਚੋਣ ਲੜਨ ਦਾ ਨਹੀਂ ਸੋਚਿਆ ਸੀ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਕਿਸ ਪਾਰਟੀ ਦੇ ਵਿੱਚ ਜਾਣਾ ਹੈ ਅਜੇ ਨਹੀਂ ਸੋਚਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸਮਾਂ ਆਉਣ ਤੇ ਇਸ ਸਬੰਧੀ ਵੀ ਜ਼ਰੂਰ ਜਾਣਕਾਰੀ ਦੇਣਗੇ।
ਮਾਨਲਿਕਾ ਵੱਲੋਂ ਸੋਨੂੰ ਸੂਦ ਦੇ ਬਿਆਨ ਦਾ ਸਮਰਥਨ
ਇਸ ਮੌਕੇ ਮਾਲਵਿਕਾ ਨੇ ਸੋਨੂੰ ਸੂਦ ਉਸ ਬਿਆਨ ਦਾ ਸਮਰਥਨ ਕੀਤਾ ਹੈ ਜਿਸ ਵਿੱਚ ਸੋਨੂੰ ਸੂਦ ਨੇ ਕਿਹਾ ਸੀ ਕਿ ਸਿਆਸੀ ਪਾਰਟੀਆਂ ਜਿਹੜਾ ਚੋਣ ਮੈਨੀਫੈਸਟੋ ਲੈ ਕੇ ਆਉਂਦੀਆਂ ਹਨ ਉਸਨੂੰ ਇੱਕ ਐਫੀਡੇਵਟ ਵਜੋਂ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਸਮਝਦਾਰ ਹੋ ਗਿਆ ਹੈ । ਮਾਲਵਿਕਾ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਹੋ ਜਾਂਦਾ ਹੈ ਤਾਂ ਪੰਜਾਬ ਨੂੰ ਜੋ ਸਮੱਸਿਆਵਾਂ ਦਾ ਸਹਾਮਣਾ ਕਰਨਾ ਪੈ ਰਿਹਾ ਹੈ ਤਾਂ ਉਸਨੂੰ ਆਉਣ ਵਾਲੇ ਸਮੇਂ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।