ਮੋਗਾ:ਪੰਜਾਬ ਵਿੱਚ ਵੱਧ ਰਹੇ ਨਸ਼ੇ ਕਾਰਨ ਲੁੱਟ-ਖੋਹ ਦੀਆਂ ਘਟਨਾਵਾਂ ਹੁਣ ਆਮ ਜਿਹੀ ਗੱਲ ਬਣ ਗਈ ਹੈ। ਤਾਜ਼ਾ ਮਾਮਲਾ ਮੋਗਾ ਸ਼ਹਿਰ ਦੇ ਬੇਦੀ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦੋ ਔਰਤਾਂ ਤੋਂ ਇੱਕ ਵਿਅਕਤੀ ਦੇ ਘਰ ਦਾ ਪਤਾ ਪੁੱਛਣ ਦੇ ਬਹਾਨੇ ਇੱਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਧੂਹ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਈ। ਇਸ ਦੌਰਾਨ ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਨੌਜਵਾਨਾਂ ਨੇ ਦਿੱਤਾ ਘਟਨਾ ਨੂੰ ਅੰਜ਼ਾਮ :ਇਸ ਸਾਰੀ ਘਟਨਾ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਪੀੜਤ ਔਰਤ ਮਨਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਲੁਟੇਰੇ ਕਿਸੇ ਵਿਅਕਤੀ ਦਾ ਨਾਂ ਲੈ ਕੇ ਉਸਦੇ ਘਰ ਦਾ ਪਤਾ ਪੁੱਛਣ ਦੇ ਬਹਾਨੇ ਆਏ ਅਤੇ ਬਿਨਾਂ ਕੁੱਝ ਕਹੇ ਚਲੇ ਗਏ। ਜਿਸ ਤੋਂ ਬਾਅਦ ਉਹ ਫਿਰ ਵਾਪਸ ਆ ਗਏ ਅਤੇ ਮੌਕਾ ਮਿਲਦਿਆਂ ਹੀ ਉਸਦੇ ਕੰਨਾਂ ਦੀਆਂ ਵਾਲੀਆਂ ਧੂਹ ਕੇ ਲੈ ਗਏ। ਇਸ ਘਟਨਾ ਦੀ ਪੀੜਤ ਮਹਿਲਾ ਅਨੁਸਾਰ ਥਾਣੇ ਵਿੱਚ ਸਟਾਫ਼ ਘੱਟ ਹੋਣ ਦੀ ਗੱਲ ਕਹਿ ਕੇ ਪੁਲਿਸ ਮੁਲਾਜ਼ਮ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੇ ਹਨ। ਮਹਿਲਾ ਨੇ ਪੁਲਿਸ ਉੱਤੇ ਕਾਰਵਾਈ ਨਾ ਕਰਨ ਦਾ ਇਲਜ਼ਾਮ ਲਾਇਆ ਹੈ।