ਮੋਗਾ:ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਾੜੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਇਸ ਮੇਲੇ ਵਿੱਚ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਫਸਰਾ ਤੋਂ ਇਲਾਵਾ ਜ਼ਿਲ੍ਹਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧਾਲੀਵਾਲ ਅਤੇ ਅੱਗੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਗੁਰਮੀਤ ਸਿੰਘ ਖੋਸੇ ਵਾਲਿਆਂ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਇਸ ਮੇਲੇ ਦਾ ਰਸਮੀ ਉਦਘਾਟਨ ਜ਼ਿਲ੍ਹਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧਾਲੀਵਾਲ ਤੇ ਸੰਤ ਗੁਰਮੀਤ ਸਿੰਘ ਖੋਸੇ ਵਾਲਿਆਂ ਨੇ ਰੀਵਨ ਕੱਟ ਕੇ ਕੀਤਾ। ਇਸ ਮੌਕੇ ਉੱਤੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਨਸ਼ਟ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਕਿਸਾਨਾਂ ਨੂੰ 80 ਪ੍ਰਤੀਸ਼ਤ ਸਬਸਿਡੀ ਉੱਤੇ ਖੇਤੀ ਸੰਦ ਮੁਹੱਈਆ ਕੀਤੇ:-ਇਸ ਮੌਕੇ ਉੱਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਖਪਤ ਕਰਨ ਲਈ ਇਸ ਵਾਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 7 ਹਜ਼ਾਰ ਤੋਂ ਉੱਪਰ ਕਿਸਾਨਾਂ ਨੂੰ 80 ਪ੍ਰਤੀਸ਼ਤ ਸਬਸਿਡੀ ਉੱਤੇ ਖੇਤੀ ਸੰਦ ਮੁਹੱਈਆ ਕੀਤੇ ਗਏ ਹਨ। ਜੇਕਰ ਕੋਈ ਵੀ ਕਿਸਾਨ ਫਿਰ ਵੀ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੇਲੇ ਵਿੱਚ ਪੁੱਜੇ ਹਜ਼ਾਰਾਂ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਜਿੱਥੇ ਬੀਜਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉੱਥੇ ਕਿਸਾਨਾਂ ਨੂੰ ਨਵੀਂ ਕਿਸਮ ਦੇ ਬੀਜ ਅਤੇ ਸਬਜ਼ੀ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ।