ਪੰਜਾਬ

punjab

ETV Bharat / state

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਰਚੁਅਲ ਮੇਲੇ 'ਚ ਕਿਸਾਨਾਂ ਨੇ ਕੀਤੀ ਸ਼ਿਰਕਤ - kisan mela

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਹਰ ਸਾਲ ਕਿਸਾਨ ਮੇਲਾ ਲਗਾਇਆ ਜਾਂਦਾ ਹੈ ਤੇ ਇਸ ਵਾਰ ਕਰੋਨਾ ਮਹਾਂਮਾਰੀ ਦੇ ਚੱਲਦੇ ਇਸ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਵੱਲੋਂ ਆਨਲਾਈਨ ਹੀ ਕੀਤਾ ਗਿਆ।

ਫ਼ੋਟੋ
ਫ਼ੋਟੋ

By

Published : Sep 19, 2020, 3:24 PM IST

ਮੋਗਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਰਚੁਅਲ ਕਿਸਾਨ ਮੇਲੇ ਵਿੱਚ ਮੋਗਾ ਜ਼ਿਲ੍ਹੇ ਦੇ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਹਰ ਸਾਲ ਕਿਸਾਨ ਮੇਲਾ ਲਗਾਇਆ ਜਾਂਦਾ ਹੈ ਤੇ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚੱਲਦੇ ਇਸ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨਲਾਈਨ ਕੀਤਾ ਗਿਆ। ਇਸ ਦਾ ਸਾਰਾ ਪ੍ਰਬੰਧ ਡਿਪਟੀ ਕਮਿਸ਼ਨਰ ਮੋਗਾ ਦੇ ਮੀਟਿੰਗ ਹਾਲ ਵਿੱਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ।

ਵੀਡੀਓ

ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ ਤੇ ਮੇਲੇ ਵਿੱਚ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆ। ਉੱਥੇ ਹੀ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੀਡੀਓ ਕਾਨਫਰੰਸ ਕਰਕੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਕੋਰੋਨਾ ਵਾਇਰਸ ਦੇ ਚੱਲਦਿਆਂ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਦਿਆਂ ਹੋਇਆਂ ਇਹ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਕਿ ਹਰ ਸਾਲ ਲੁਧਿਆਣਾ ਦੇ ਵਿੱਚ ਕਿਸਾਨ ਮੇਲਾ ਲੱਗਦਾ ਹੈ, ਉਹ ਇਸ ਵਾਰ ਕੋਰੋਨਾ ਕਰਕੇ ਨਹੀਂ ਲਾਇਆ ਗਿਆ।

ABOUT THE AUTHOR

...view details