ਮੋਗਾ: ਸਥਾਨਕ ਸ਼ਹਿਰ ਦੇ ਅਧੀਨ ਪੈਂਦੇ ਪਿੰਡ ਤਖ਼ਤੂਪੁਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਅਤੇ ਆਪ ਦੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਹਲਕਾ ਨਿਹਾਲ ਸਿੰਘ ਵਾਲਾ ਤੋਂ ਸੈਂਕੜੇ ਪਰਿਵਾਰ ਕਾਂਗਰਸ ਤੇ ਆਪ ਨੂੰ ਛੱਡ ਅਕਾਲੀ ਦਲ 'ਚ ਹੋਏ ਸ਼ਾਮਲ - ਭੁਪਿੰਦਰ ਸਿੰਘ ਸਾਹੋਕੇ
ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸੈਂਕੜੇ ਕਾਂਗਰਸੀ ਅਤੇ ਆਪ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਕਰਕੇ ਅਸੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਾਂ। ਇਸ ਮੌਕੇ ਭੁਪਿੰਦਰ ਸਿੰਘ ਸਾਹੋਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਹੇਠ ਹਰ ਪਿੰਡ ਅਤੇ ਸ਼ਹਿਰੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਤੇ ਗਰੀਬਾਂ ਅਤੇ ਹਰ ਵਰਗ ਦੀ ਮਾਂ ਪਾਰਟੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਹਰ ਵਰਗ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਵੇਗਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਗਲ਼ਤ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ।