ਮੋਗਾ: ਅਰੁਣਾਚਲ ਪ੍ਰਦੇਸ਼ ਦੀ ਸਰਹੱਦ 'ਤੇ ਤਾਇਨਾਤ ਮੋਗਾ ਜ਼ਿਲ੍ਹੇ ਦੇ ਪਿੰਡ ਡੇਮਰੂ ਦਾ ਰਹਿਣ ਵਾਲਾ ਜਵਾਨ ਲਖਬੀਰ ਸਿੰਘ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ, ਜਿਸ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਪੂਰੇ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਮੋਗਾ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਡੀ.ਐਸ.ਪੀ., ਬਾਘਾ ਪੁਰਾਣਾ ਦੇ ਵਿਧਾਇਕ ਅਤੇ ਆਰਮੀ ਦੇ ਅਫ਼ਸਰ ਹਾਜ਼ਰ ਸਨ। ਇਸ ਦੌਰਾਨ ਆਰਮੀ ਕਰਨਲ ਨੇ ਕਿਹਾ ਕਿ ਉਹ ਸ਼ਹੀਦ ਲਖਵੀਰ ਸਿੰਘ ਨੂੰ ਸ਼ਰਧਾਂਜਲੀ ਦੇਣ ਉਨ੍ਹਾਂ ਦੇ ਪਿੰਡ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸ਼ਹੀਦ ਲਖਵੀਰ ਸਿੰਘ ਨੇ ਦੇਸ਼ ਲਈ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਸ਼ਹੀਦ ਲਖਵੀਰ ਸਿੰਘ ਦੇ ਪਰਿਵਾਰ ਨੂੰ ਹਰ ਸਰਕਾਰੀ ਸਹਾਇਤਾ ਦਿੱਤੀ ਜਾਵੇਗੀ।