ਮੋਗਾ:ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਮੋਗਾ ਪੁੱਜੇ ਤਾਂ ਇਥੇ ਆਪਣੀਆਂ ਮੰਗਾਂ ਲੈ ਕੇ ਆਊਟ ਸੋਰਸ ਮੁਲਾਜ਼ਮਾਂ ਨੂੰ ਮੰਤਰੀ ਨਾਲ ਮਿਲਣ ਨਹੀਂ ਦਿੱਤਾ ਗਿਆ ਅਤੇ ਕਈ ਮੁਲਾਜ਼ਮਾਂ ਨੂੰ ਕੁਝ ਸਮੇਂ ਲਈ ਥਾਣੇ ਵਿੱਚ ਬੰਦ ਰੱਖਿਆ ਗਿਆ। ਮੰਤਰੀ ਹਰਭਜਨ ਸਿੰਘ ਈਟੀਓ 6 ਵਜੇ ਦੇ ਕਰੀਬ ਮੋਗਾ ਤੋਂ ਰਵਾਨਾ ਹੋ ਗਏ, ਜਿਸ ਤੋਂ ਬਾਅਦ ਉਕਤ ਮੁਲਾਜ਼ਮਾਂ ਵੱਲੋਂ ਹੋਰ ਸਾਥੀਆਂ ਨਾਲ ਮਿਲ ਕੇ ਮੰਤਰੀ ਖਿਲਾਫ ਗੁੱਸਾ ਜ਼ਾਹਿਰ ਕੀਤਾ ਗਿਆ ਅਤੇ ਮੁਲਜ਼ਾਮਾਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ।
"ਆਪ" ਮੰਤਰੀ ਹਰਭਜਨ ਸਿੰਘ ਈਟੀਓ ਦਾ ਆਊਟ ਸੋਰਸ ਮੁਲਾਜ਼ਮਾਂ ਨੇ ਫੂਕਿਆ ਪੁਤਲਾ - ਬਿਜਲੀ ਮੰਤਰੀ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਮੋਗਾ ਪੁੱਜੇ ਤਾਂ ਇਥੇ ਆਪਣੀਆਂ ਮੰਗਾਂ ਲੈ ਕੇ ਆਊਟ ਸੋਰਸ ਮੁਲਾਜ਼ਮਾਂ ਨੂੰ ਮੰਤਰੀ ਨਾਲ ਮਿਲਣ ਨਹੀਂ ਦਿੱਤਾ ਗਿਆ ਅਤੇ ਕਈ ਮੁਲਾਜ਼ਮਾਂ ਨੂੰ ਕੁਝ ਸਮੇਂ ਲਈ ਥਾਣੇ ਵਿੱਚ ਬੰਦ ਰੱਖਿਆ ਗਿਆ, ਜਿਸ ਮਗਰੋਂ ਮੁਲਾਜ਼ਮਾਂ ਵੱਲੋਂ ਹੋਰ ਸਾਥੀਆਂ ਨਾਲ ਮਿਲ ਕੇ ਮੰਤਰੀ ਖਿਲਾਫ ਗੁੱਸਾ ਜ਼ਾਹਿਰ ਕੀਤਾ ਗਿਆ ਅਤੇ ਮੁਲਜ਼ਾਮਾਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ।
ਕਈ ਵਾਰ ਮੀਟਿੰਗਾਂ ਦੇ ਵਾਅਦੇ ਕਰਨ ਦੇ ਬਾਵਜੂਦ ਨਹੀਂ ਮਿਲੇ ਬਿਜਲੀ ਮੰਤਰੀ :ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੰਤਰੀ ਨੂੰ ਕਈ ਵਾਰ ਮੀਟਿੰਗ ਕਰਨ ਲਈ ਕਿਹਾ ਗਿਆ ਸੀ, ਪਰ ਮੰਤਰੀ ਉਨ੍ਹਾਂ ਨੂੰ ਨਹੀਂ ਮਿਲੇ। ਅਸੀਂ 10 ਸਾਲ ਤੋਂ ਕੰਮ ਕਰ ਰਹੇ ਹਾਂ। ਸਾਡੀਆਂ ਤਨਖਾਹਾਂ ਬਹੁਤ ਘੱਟ ਹਨ, ਜਿਸ ਨਾਲ ਸਾਨੂ ਦੋ ਵਕਤ ਦੀ ਰੋਟੀ ਖਾਣੀ ਵੀ ਬਹੁਤ ਔਖੀ ਹੈ ਤੇ ਸਾਡੇ ਘਰ ਦਾ ਗੁਜ਼ਾਰਾ ਤਾਂ ਬਹੁਤ ਮੁਸ਼ਕਿਲ ਨਾਲ ਹੁੰਦਾ ਹੈ, ਕਿਉਂਕਿ ਮਹਿੰਗਾਈ ਦੇ ਸਮੇਂ ਵਿਚ ਘਰ ਦਾ ਖਰਚਾ ਜਾਂ ਫਿਰ ਬੱਚਿਆਂ ਦੀ ਪੜ੍ਹਾਈਈ ਦਾ ਖਰਚਾ ਵੀ ਬਹੁਤ ਔਖਾ ਹੁੰਦਾ ਹੈ।
ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਰਾਂਗੇ ਸੰਘਰਸ਼:ਆਊਟ ਸੋਰਸ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਪੰਜਾਬ ਸਰਕਾਰ ਉਨ੍ਹਾਂ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰਦੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਕੋਈ ਵੀ ਧਰਨਾ ਨਹੀਂ ਲੱਗੇਗਾ, ਪਰ ਜੇ ਅੱਜ ਦੀ ਗੱਲ ਕਰੀਏ ਤਾਂ ਪੰਜਾਬ ਦੇ ਵਿਚ ਸਾਰੇ ਵਰਗ ਦੇ ਸਾਰੇ ਕਾਮੇ ਹੀ ਧਰਨਿਆਂ ਉਤੇ ਬੈਠੇ ਹਨ। ਪੰਜਾਬ ਸਰਕਾਰ ਪੰਜਾਬ ਵਿਚ ਬਦਲਾਅ ਨੂੰ ਲੈਕੇ ਆਈ ਸੀ, ਪਰ ਸਾਨੂ ਨਹੀਂ ਸੀ ਪਤਾ ਕਿ ਬਦਲਾਅ ਇਸ ਤਰ੍ਹਾਂ ਦਾ ਹੋਵੇਗਾ। ਆਊਟ ਸੋਰਸ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾ ਨਾ ਮੰਨੀਆਂ ਗਈਆਂ ਤਾਂ ਅਸੀਂ ਸੰਘਰਸ਼ ਹੋਰ ਤਿੱਖਾ ਕਰਾਂਗੇ ਤੇ ਮੰਤਰੀਆਂ ਨੂੰ ਘੇਰ ਕੇ ਉਨ੍ਹਾਂ ਦੇ ਪੁਤਲੇ ਫੂਕਾਂਗੇ।