ਮੋਗਾ:ਮੰਤਰੀ ਲਾਲ ਚੰਦ ਕਟਾਰੂਚੱਕ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਨੇ ਅੱਜ ਸ਼ਨੀਵਾਰ ਨੂੰ Lal Chand Kataruchakk visited Moga ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਅਤੇ ਸਮੇਤ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੇ ਅੱਜ ਮੋਗਾ ਵਿਖੇ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। Lal Chand Kataruchakk visited grain market of Moga
ਇਸ ਦੌਰਾਨ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1.91 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਨਿਰਧਾਰਿਤ ਕੀਤੇ ਟੀਚੇ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਜਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿਤੀ ਜਾਵੇ। ਉਹਨਾਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿਚ ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇ ਇਸ ਲਈ ਹੀ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਅਦੇਸ਼ਾਂ ਅਨੁਸਾਰ ਵੱਖ ਵੱਖ ਮੰਤਰੀ ਸਹਿਬਾਨ ਵੱਲੋਂ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆ ਰਹੀ।