ਮੋਗਾ: ਪੰਜਾਬ ਸਰਕਾਰ ਵੱਲੋਂ ਆਪਣਾ ਮੁੱਖ ਏਜੰਡਾ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਕਿਹਾ ਜਾ ਰਿਹਾ ਹੈ। ਇਸ ਦੇ ਤਹਿਤ ਰੇਡੀਓਲੋਜੀ ਅਤੇ ਲੈਬੋਰਟਰੀ ਡਾਇਗਨੋਸਟਿਕ ਸੇਵਾਵਾਂ ਪਬਲਿਕ ਪ੍ਰਾਈਵੇਟ ਭਾਈਵਾਲੀ ਤਹਿਤ ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ , ਪੰਜਾਬ ਸਰਕਾਰ ਨੇ ਕ੍ਰਸਨਾ ਡਾਇਗਨੋਸਟਿਕ ਲਿਮਿਟਡ ਦਾ ਉਦਘਾਟਨ ਵਿਧਾਇਕਾ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਇਸ ਮੌਕੇ ਉਨ੍ਹਾ ਦੇ ਨਾਲ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਖਪ੍ਰੀਤ ਬਰਾੜ ਵੀ ਹਾਜਰ ਸਨ।
ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਸ ਲੈਬ ਰਾਹੀਂ ਬਹੁਤ ਘੱਟ ਰੇਟਾਂ ’ਤੇ ਲੋਕ ਆਪਣਾ ਟੈਸਟ ਕਰਵਾ ਸਕਦੇ ਹਨ। ਇਸ ਮੌਕੇ ਸਿਟੀ ਸਕੈਨ ਮਸ਼ੀਨ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਐਮ. ਐਲ. ਏ. ਡਾ. ਅਰੋੜਾ ਨੇ ਕਿਹਾ ਕਿ ਲੋਕ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਵੀ ਬਲੱਡ ਦੇ ਟੈਸਟ ਕਰਵਾ ਸਕਦੇ ਹਨ ਅਤੇ ਸੀਟੀ ਸਕੈਨ ਮੈਡੀਕਲ ਅਫਸਰ ਦੀ ਪਰਚੀ ਨਾਲ ਬਹੁਤ ਘੱਟ ਰੇਟ ’ਤੇ ਕਰਵਾ ਸਕਦੇ ਹਨ।