ਮੋਗਾ: ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਿਹਾ ਧਰਨਾ 13ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸੇ ਧਰਨੇ ਵਿੱਚ ਸਰਗਰਮ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਜਾਣਕਾਰੀ ਪ੍ਰਪਾਤ ਹੋਈ ਹੈ। ਕਿਸਾਨ ਦੀ ਸ਼ਨਾਖਤ ਪਿੰਡ ਖੋਟਿਆਂ 45 ਸਾਲਾ ਮੇਵਾ ਸਿੰਘ ਵਜੋਂ ਹੋਈ ਹੈ।
ਕਿਸਾਨ ਅੰਦੋਲਨ: ਧਰਨੇ 'ਚ ਸ਼ਾਮਿਲ ਕਿਸਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ - ਦਿੱਲੀ ਡੇਰੇ
ਦਿੱਲੀ ਡੇਰੇ ਲਾਈ ਬੈਠੇ ਕਿਸਾਨਾਂ ਦੇ ਜਥੇ ਵਿੱਚ ਸ਼ਾਮਿਲ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਣ ਦੀ ਜਾਣਕਾਰੀ ਮਿਲੀ ਹੈ। ਕਿਸਾਨ ਪਿਛਲੇ ਕਰੀਬ 7 ਦਿਨਾਂ ਤੋਂ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਸੀ।
ਅੰਦੋਲਨਕਾਰੀ ਕਿਸਾਨ ਦੀ ਮੌਤ ਦੀ ਖ਼ਬਰ ਸੁਣ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਮੇਵਾ ਸਿੰਘ ਪਿਛਲੇ ਸੱਤ ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਏ ਗਏ ਧਰਨੇ ਵਿੱਚ ਸ਼ਾਮਿਲ ਸੀ। ਦੱਸਣਯੋਗ ਹੈ ਕਿ ਮ੍ਰਿਤਕ ਪਰਿਵਾਰ ਦਾ ਇੱਕਲਾ ਕਮਾਊ ਸੀ, ਜਿਸ ਦੀ ਮੌਤ ਮਗਰੋਂ ਪਰਿਵਾਰ ਨੂੰ ਆਪਣਾ ਗੁਜਾਰਾ ਕਰਨਾ ਔਖਾ ਹੋ ਗਿਆ ਹੈ।
ਉੱਥੇ ਹੀ ਕਿਸਾਨ ਯੂਨੀਅਨ ਦੇ ਲੀਡਰਾਂ ਨੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਤੇ ਬਣਦਾ ਸਨਮਾਨ ਦੇਣ ਦਾ ਭਰੋਸਾ ਦਵਾਇਆ ਹੈ। ਪਰਿਵਾਰ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਸਹਾਰਾ ਪਰਿਵਾਰ ਦੀ ਬਾਂਹ ਫੜਣ ਦੀ ਅਪੀਲ ਕੀਤੀ ਹੈ।