ਪੰਜਾਬ

punjab

ਮੋਗਾ ਦੀ ਅਦਾਲਤ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

By

Published : Oct 16, 2022, 6:12 PM IST

Updated : Oct 16, 2022, 6:18 PM IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਚੀਮਾ ਨੂੰ 15 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜੇ ਗਏ ਹਨ।

Moga court sent summons to Finance Minister Harpal Cheema
Moga court sent summons to Finance Minister Harpal Cheema

ਮੋਗਾ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਚੀਮਾ ਨੂੰ 15 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜੇ ਗਏ ਹਨ।

Moga court sent summons to Finance Minister Harpal Cheema

ਦੱਸ ਦੇਈਏ ਕਿ ਹਰਜੋਤ ਕਮਲ ਨੇ ਹਰਪਾਲ ਚੀਮਾ ਖ਼ਿਲਾਫ਼ ਅਪਰਾਧਕ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕੀ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਰਜੋਤ ਕਮਲ ਨੇ ਆਖਿਆ ਕਿ ਦੋ ਸਾਲ ਪਹਿਲਾਂ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ’ਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਗਾਏ ਸਨ।

Moga court sent summons to Finance Minister Harpal CheemaMoga court sent summons to Finance Minister Harpal Cheema

ਇਸ ਵਿੱਚ ਹਰਜੋਤ ਕਮਲ ਨੇ ਇਹ ਵੀ ਕਿਹਾ ਕਿ ਹਰਪਾਲ ਚੀਮਾ ਨੇ ਉਨ੍ਹਾਂ ’ਤੇ ਇਹ ਵੀ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿਚ ਤਬਦੀਲ ਕੀਤਾ ਹੈ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੇ ਚੱਲਦੇ ਉਨ੍ਹਾਂ ਨੇ ਚੀਮਾ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵਲੋਂ ਉਨ੍ਹਾਂ ’ਤੇ ਜਿਹੜੇ ਦੋਸ਼ ਲਗਾਏ ਗਏ ਹਨ, ਨਾ ਤਾਂ ਉਨ੍ਹਾਂ ਵਿਚ ਕੋਈ ਸੱਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹਨ। ਚੀਮਾ ਉਨ੍ਹਾਂ ’ਤੇ ਲਗਾਏ ਦੋਸ਼ਾਂ ਨੂੰ ਸਾਬਤ ਕਰਕੇ ਵਿਖਾਉਣ ਫਿਰ ਦੇਖਦੇ ਹਾਂ ਕਿ ਕੀ ਸੱਚ ਹੈ।

ਇਹ ਵੀ ਪੜ੍ਹੋ:ਵਿਜੀਲੈਂਸ ਵਿਭਾਗ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ

Last Updated : Oct 16, 2022, 6:18 PM IST

ABOUT THE AUTHOR

...view details