ਮੋਗਾ : ਜ਼ਿਲ੍ਹੇ ਦੇ ਕਸਬਾ ਅਜੀਤਵਾਲ ਵਿਖੇ ਸਥਿਤ ਬਿਜਲੀ ਘਰ ਦੇ ਅੰਦਰ ਇੱਕ ਦਰਖ਼ਤ 'ਤੇ ਅਣਪਛਾਤੇ ਵਿਅਕਤੀ ਤੀ ਲਟਕਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਮਿਲਣ ਦੀ ਖ਼ਬਰ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਲੈ ਲਿਆ ਹੈ।
ਮੋਗਾ: ਅਜੀਤਵਾਲ ਬਿਜਲੀ ਘਰ 'ਚ ਦਰਖ਼ਤ 'ਤੇ ਲਟਕਦੀ ਹੋਈ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
ਮੋਗਾ ਜ਼ਿਲ੍ਹੇ ਦੇ ਕਸਬਾ ਅਜੀਤਵਾਲ ਵਿਖੇ ਸਥਿਤ ਬਿਜਲੀ ਘਰ ਦੇ ਅੰਦਰ ਇੱਕ ਦਰਖ਼ਤ 'ਤੇ ਅਣਪਛਾਤੇ ਵਿਅਕਤੀ ਦੀ ਲਟਕਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਮੋਗਾ ਦੀ ਮੌਰਚਰੀ 'ਚ ਰਖਵਾ ਦਿੱਤਾ ਗਿਆ ਹੈ।
ਇਸ ਬਾਰੇ ਦੱਸਦੇ ਹੋਏ ਅਜੀਤਵਾਲ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਣਪਛਾਤੀ ਲਾਸ਼ ਸਬੰਧੀ ਬਿਜਲੀ ਬੋਰਡ ਦੇ ਅਧਿਕਾਰੀਆਂ ਕੋਲੋਂ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਉਹ ਆਪਣੀ ਪੁਲਿਸ ਟੀਮ ਨਾਲ ਮੌਕੇ 'ਤੇ ਪੁੱਜੇ। ਮ੍ਰਿਤਕ ਦੀ ਲਾਸ਼ ਬਿਜਲੀ ਬੋਰਡ ਦੇ ਗ੍ਰਿਡ ਨਾਲ ਇੱਕ ਦਰਖ਼ਤ ਤੇ ਲਟਕਦੀ ਹੋਈ ਮਿਲੀ।
ਪੁਲਿਸ ਨੇ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਦਰਖ਼ਤ ਤੋਂ ਹੇਠਾਂ ਉਤਾਰਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਮੋਗਾ ਦੀ ਮੌਰਚਰੀ 'ਚ ਰਖਵਾ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਢਲੀ ਜਾਂਚ ਦੇ ਦੌਰਾਨ ਇਹ ਖ਼ੁਦਕੁਸ਼ੀ ਦਾ ਮਾਮਲਾ ਜਾਪਦਾ ਹੈ ਤੇ ਇਹ ਘਟਨਾ 5 ਤੋਂ 6 ਦਿਨ ਪਹਿਲਾਂ ਵਾਪਰੀ ਹੈ। ਫਿਲਹਾਲ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਜੇਕਰ ਮ੍ਰਿਤਕ ਦੀ ਪਛਾਣ ਹੋ ਸਕੇਗੀ ਤਾਂ ਉਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।