ਪੰਜਾਬ

punjab

By

Published : Oct 2, 2020, 6:50 PM IST

ETV Bharat / state

ਮੋਗਾ ਜ਼ਿਲ੍ਹੇ ਨੂੰ ਮਿਲਿਆ ਰਾਸ਼ਟਰੀ ‘ਗੰਦਗੀ ਮੁਕਤ ਭਾਰਤ’ ਪੁਰਸਕਾਰ

ਮੋਗਾ ਜ਼ਿਲ੍ਹੇ ਨੂੰ ਰਾਸ਼ਟਰੀ ‘ਗੰਦਗੀ ਮੁਕਤ ਭਾਰਤ’ ਪੁਰਸਕਾਰ ਮਿਲਿਆ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਵਰਚੁਅਲੀ ਸਮਾਗਮ ਦੌਰਾਨ ਇਹ ਸਨਮਾਨ ਦਿੱਤਾ। ਪੜ੍ਹੋ ਪੂਰੀ ਖ਼ਬਰ...

ਤਸਵੀਰ
ਤਸਵੀਰ

ਚੰਡੀਗੜ੍ਹ/ਮੋਗਾ: ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿੱਚ ਮੋਗਾ ਜ਼ਿਲ੍ਹੇ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵਰਚੁਅਲੀ ਸਮਾਗਮ ਰਾਹੀਂ ਅੱਜ ‘ਸਵੱਛ ਭਾਰਤ ਮਿਸ਼ਨ’ ਦਿਵਸ ਮੌਕੇ ਰਾਸ਼ਟਰੀ ‘ਗੰਦਗੀ ਮੁਕਤ ਭਾਰਤ’ ਪੁਰਸਕਾਰ ਨਾਲ ਸਨਮਾਨਿਤ ਕੀਤਾ।

ਮੋਗਾ ਜ਼ਿਲ੍ਹੇ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ


ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ, ਪਖ਼ਾਨਿਆਂ ਦੀ ਵਰਤੋਂ ਕਰਨ ਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮਕਸਦ ਲਈ ਜਲ ਸ਼ਕਤੀ ਮੰਤਰਾਲੇ ਨੇ ਤਿੰਨ ਵਰਗਾਂ (ਸਵੱਛ ਸੁੰਦਰ ਸਮੁੰਦਾਇਕ ਸ਼ੌਚਾਲਿਯ, ਸਮੁੰਦਾਇਕ ਸ਼ੌਚਾਲਿਯ ਅਭਿਆਨ, ਗੰਦਗੀ ਮੁਕਤ ਭਾਰਤ) ਵਿੱਚ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਸੀ। ਜ਼ਿਲ੍ਹਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਵਾਲ ਪੇਟਿੰਗ ਅਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ ਜਿਸ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਬਹੁਤ ਸਰਾਹਿਆ ਗਿਆ ਹੈ। ਉਨ੍ਹਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਤਾਇਨਾਤ ਐਕਸੀਅਨ ਜਸਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ।

ਡੀ.ਸੀ. ਹੰਸ ਨੇ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੱਧਰ ਉੱਤੇ ਜ਼ਿਲ੍ਹਾ ਮੋਗਾ ਦੀ ਬਣੀ ਇਸ ਪਹਿਚਾਣ ਨੂੰ ਬਰਕਰਾਰ ਰੱਖਿਆ ਜਾਵੇ।

ABOUT THE AUTHOR

...view details