ਮੋਗਾ:ਪਿੰਡ ਘੋਲੀਆ ਖੁਰਦ ਵਿੱਚ ਕਈ ਦਿਨਾਂ ਤੋਂ ਲਗਾਤਾਰ ਚੋਰਾਂ ਵੱਲੋਂ ਪਹਿਲਾਂ ਕਿਸਾਨਾਂ ਦੀਆਂ ਮੋਟਰਾਂ ਕੇਬਲਾਂ ਉਤਾਰੀਆਂ ਗਈਆਂ ਹਨ। ਇਸ ਨੂੰ ਲੈ ਕੇ ਪਿੰਡ ਵਾਲਿਆਂ ਵੱਲੋਂ ਨੌਜਵਾਨਾਂ ਨੂੰ ਫੜ੍ਹ ਕੇ ਕੁੱਟਮਾਰ ਕੀਤੀ ਜਾ ਰਹੀ ਹੈ। ਪਿੰਡ ਵਾਲਿਆਂ ਵੱਲੋਂ ਇਨ੍ਹਾਂ ਨੌਜਵਾਨਾਂ ਉੱਤੇ ਇਲਜ਼ਾਮ ਹਨ ਕਿ ਇਨ੍ਹਾਂ ਵੱਲੋਂ ਕੇਬਲਾਂ ਦੀ ਚੋਰੀ ਕੀਤੀ ਗਈ ਹੈ। ਇਸ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਪੁਲਿਸ ਤੇ ਢਿੱਲ ਵਰਤਨ (moga farmers protest against police) ਦੇ ਇਲਜ਼ਾਮ ਲਗਾਏ ਜਾ ਰਹੇ ਹਨ ਦੂਜੇ ਪਾਸੇ ਇਨ੍ਹਾਂ ਨੌਜਵਾਨ ਹਸਪਤਾਲ ਵਿੱਚ ਭਰਤੀ ਹੋਏ ਹਨ ਦਾ ਇਲਜ਼ਾਮ ਹੈ ਕਿ ਸਾਡੇ ਨਾਲ ਕੁੱਟਮਾਰ ਕੀਤੀ ਗਈ ਹੈ ਜਿਸ ਕਾਰਨ ਸਾਨੂੰ ਸੱਟਾਂ ਆਇਆਂ ਹਨ।
ਪਿੰਡ ਵਾਸੀਆਂ ਨੇ ਅੱਜ ਪਿੰਡ ਦੀਆਂ ਗਲੀਆਂ ਵਿੱਚ ਪੁਲਿਸ ਪ੍ਰਸ਼ਾਸਨ ਦਾ ਜਨਾਜਾ ਕੱਢਿਆ ਹੈ। ਇਸ ਮੌਕੇ ਗੁਰਸੇਵਕ ਸਿੰਘ ਬਿੱਟੂ, ਰਣਜੀਤ ਸਿੰਘ ਸਾਬਕਾ ਪੰਚ ਜਸਵਿੰਦਰ ਸਿੰਘ ਖਾਲਸਾ ਨੇ ਮੰਗ ਕੀਤੀ ਹੈ ਕਿ ਪੁਲਿਸ ਉਨ੍ਹਾਂ ਚੋਰਾਂ ਨੂੰ ਗ੍ਰਿਫ਼ਤਾਰ ਕਰੇ। ਨਾਲ ਹੀ ਪਿੰਡ ਦੇ ਪੰਚਾਂ ਵੱਲੋਂ ਪੁਲਿਸ ਨੂੰ ਲੈ ਕੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਉਨ੍ਹਾਂ ਚੋਰਾਂ ਨੂੰ ਫਰੜਨ ਵਿੱਚ ਬੁਰੀ ਤਰ੍ਹਾਂ ਨਾਲ ਅਸਫ਼ਲ ਸਾਬਤ ਹੋ ਰਹੀ ਹੈ। ਜੇਕਰ ਉਕਤ ਚੋਰਾਂ 'ਤੇ ਪੁਲਿਸ ਨੇ ਮਾਮਲਾ ਦਰਜ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਇਸ ਐਸ.ਪੀ. ਮੋਗਾ ਦਫ਼ਤਰ ਦਾ ਘਿਰਾਓ ਅਣਮਿੱਥੇ ਸਮੇਂ ਲਈ ਕਰਨਗੇ ।