ਪੰਜਾਬ

punjab

ETV Bharat / state

Harjot Kamal summoned: ਵਿਜੀਲੈਂਸ ਦੀ ਰਡਾਰ ਉੱਤੇ ਸਾਬਕਾ ਵਿਧਾਇਕ ਹਰਜੋਤ ਕਮਲ, ਭ੍ਰਿਸ਼ਟਾਚਾਰ ਦੇ ਇਲਜ਼ਾਮਾਂ 'ਚ ਪੇਸ਼ ਹੋਣ ਲਈ ਸੰਮਨ ਜਾਰੀ - ਹਰਜੋਤ ਕਮਲ ਵਿਜੀਲੈਂਸ ਦੀ ਰਡਾਰ ਉੱਤੇ

ਮੋਗਾ ਤੋਂ ਕਾਂਗਰਸ ਸਰਕਾਰ ਸਮੇਂ ਵਿਧਾਇਕ ਰਹੇ ਹਰਜੋਤ ਕਮਲ ਹੁਣ ਵਿਜੀਲੈਂਸ ਦੀ ਰਡਾਰ ਉੱਤੇ ਆ ਗਏ ਹਨ। ਪਿਛਲੀ ਸਰਕਾਰ ਸਮੇਂ ਆਈ ਗ੍ਰਾਂਟ ਦੇ ਫੰਡਾਂ ਦੀ ਦੁਰਵਰਤੋਂ ਦੇ ਇਲਜ਼ਾਮ ਉਨ੍ਹਾਂ ਉੱਤੇ ਲੱਗੇ ਹਨ। ਹਰਜੋਤ ਕਮਲ ਨੂੰ ਪੇਸ਼ ਹੋਣ ਲਈ ਵਿਜੀਲੈਂਸ ਨੇ ਤਲਬ ਕੀਤਾ ਹੈ।

In Moga, former MLA Harjot Kamal was summoned by vigilance to appear
Harjot Kamal summoned: ਵਿਜੀਲੈਂਸ ਦੀ ਰਡਾਰ ਉੱਤੇ ਸਾਬਕਾ ਵਿਧਾਇਕ ਹਰਜੋਤ ਕਮਲ, ਭ੍ਰਿਸ਼ਟਾਚਾਰ ਦੇ ਇਲਜ਼ਾਮਾਂ 'ਚ ਪੇਸ਼ ਹੋਣ ਲਈ ਸੰਮਨ ਜਾਰੀ

By ETV Bharat Punjabi Team

Published : Aug 29, 2023, 12:46 PM IST

ਮੋਗਾ: ਪੰਜਾਬ ਵਿਜੀਲੈਂਸ ਵਿਭਾਗ ਪਿਛਲੇ ਲੰਮੇਂ ਸਮੇਂ ਤੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਐਕਸ਼ਨ ਮੋਡ ਵਿੱਚ ਹੈ। ਹੁਣ ਵਿਜੀਲੈਂਸ ਦੀ ਰਡਾਰ ਉੱਤੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਮੌਜੂਦਾ ਭਾਜਪਾ ਆਗੂ ਹਰਜੋਤ ਕਮਲ ਆਏ ਹਨ। ਮੋਗਾ ਤੋਂ ਕਾਂਗਰਸ ਦੀ ਸਰਕਾਰ ਸਮੇਂ ਵਿਧਾਇਕ ਰਹੇ ਹਰਜੋਤ ਕਮਲ ਉੱਤੇ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਲੱਗੇ ਹਨ।

ਵਿਜੀਲੈਂਸ ਨੇ ਹਰਜੋਤ ਕਮਲ ਨੂੰ ਕੀਤਾ ਤਲਬ: ਹਰਜੋਤ ਕਮਲ ਨੂੰ ਕਾਂਗਰਸ ਸਰਕਾਰ ਵੇਲੇ ਆਈ ਗ੍ਰਾਂਟ ਦੇ ਫੰਡਾਂ ਦੀ ਦੁਰਵਰਤੋ ਕਰਨ ਸਬੰਧੀ 30.8.23 ਨੂੰ ਮਤਲਬ ਭਲਕੇ ਵਿਜੀਲੈਂਸ ਬਿਊਰੋ ਮੋਗਾ ਦੇ ਦਫ਼ਤਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਹਰਜੋਤ ਕਮਲ ਉੱਤੇ ਭ੍ਰਿਸ਼ਟਾਚਾਰ ਦੇ ਵੀ ਇਲਜ਼ਾਮ ਲੱਗੇ ਹਨ ਅਤੇ ਵਿਜੀਲੈਂਸ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਸੀ। ਦੱਸ ਦਈਏ ਕਾਂਗਰਸ ਦੀ ਸਰਕਾਰ ਸਮੇਂ ਮੋਗਾ ਤੋਂ ਹਰਜੋਤ ਕਮਲ ਵਿਧਾਇਕ ਰਹੇ ਸਨ ਪਰ ਬਾਅਦ ਵਿੱਚ ਉਨ੍ਹਾਂ ਦਾ ਉਸ ਸਮੇਂ ਦੀ ਸਰਕਾਰ ਨਾਲ ਟਿਕਟ ਨੂੰ ਲੈਕੇ ਵਿਵਾਦ ਹੋ ਗਿਆ ਸੀ, ਜਿਸ ਕਾਰਣ ਉਨ੍ਹਾਂ ਨੇ ਕਾਂਗਰਸ ਨੂੰ ਤਿਆਗ ਕੇ ਭਾਜਪਾ ਦਾ ਲੜ ਫੜ੍ਹਿਆ ਅਤੇ 2022 ਵਿੱਚ ਭਾਜਪਾ ਵੱਲੋਂ ਚੋਣ ਲੜੀ। ਇਸ ਚੋਣ ਵਿੱਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਮੌਜੂਦ ਵਿਧਾਇਕਾ ਡਾਕਟਰ ਅਮਨਜੋਤ ਕੌਰ ਨੇ ਹਰਾਇਆ।

ਪਹਿਲਾਂ ਵੀ ਹੋਈ ਸਾਬਕਾ ਲੀਡਰਾਂ ਉੱਤੇ ਕਾਰਵਾਈ:ਦੱਸ ਦਈਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਦਿੱਗਜ ਕਾਂਗਰਸੀ ਲੀਡਰ ਭਾਰਤ ਭੂਸ਼ਣ ਆਸ਼ੂ ਜੇਲ੍ਹ ਵੀ ਕੱਟ ਚੁੱਕੇ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਗੁਰਪ੍ਰੀਤ ਕਾਂਗਰੜ ਉੱਤੇ ਵੀ ਵਿਜੀਲੈਂਸ ਦਾ ਸ਼ਿਕੰਜਾ ਲਗਾਤਾਰ ਕੱਸਿਆ ਹੋਇਆ ਹੈ। ਇਸ ਤੋਂ ਇਲਾਵਾ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਰਗੇ ਵੱਡੇ ਨਾਮ ਵੀ ਵਿਜੀਲੈਂਸ ਦੀ ਰਡਾਰ ਉੱਤੇ ਆ ਚੁੱਕੇ ਹਨ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਇਨ੍ਹਾਂ ਇਲਜ਼ਾਮਾਂ ਦੇ ਹੇਠ ਜੇਲ੍ਹ ਕੱਟ ਆਏ ਹਨ। ਹਾਲਾਂਕਿ ਇਨ੍ਹਾਂ ਸਾਰੇ ਮੰਤਰੀਆਂ ਨੇ ਇਲਜ਼ਾਮ ਲਾਇਆ ਸੀ ਕਿ ਸੂਬਾ ਸਰਕਾਰ ਸਭ ਕੁੱਝ ਸਿਆਸੀ ਕਿੜ ਕੱਢਣ ਲਈ ਕਰ ਰਹੀ ਹੈ।

ABOUT THE AUTHOR

...view details