ਪੰਜਾਬ

punjab

ETV Bharat / state

1 ਕਿੱਲੋ ਹੈਰੋਇਨ ਤੇ 10 ਲੱਖ ਤੋਂ ਵੱਧ ਦੀ ਡਰੱਗ ਮਨੀ ਸਮੇਤ ਪੁਲਿਸ ਅੜਿੱਕੇ ਆਏ 4 ਤਸਕਰ - ਬਾਰਡਰ ਨਾਲ ਲੱਗਦੇ ਖੇਤਰਾਂ ਵਿੱਚ ਹੈਰੋਇਨ

ਮੋਗਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 4 ਨਸ਼ਾ ਤਸਕਰਾਂ ਨੂੰ ਇੱਕ ਕਿੱਲੋ ਹੈਰੋਇਨ ਅਤੇ 10 ਲੱਖ ਤੋਂ ਵੱਧ ਦੀ ਡਰੱਗ ਮਨੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

1 ਕਿੱਲੋ ਹੈਰੋਇਨ ਤੇ 10 ਲੱਖ ਤੋਂ ਵੱਧ ਦੀ ਡਰੱਗ ਮਨੀ ਸਮੇਤ 4 ਗ੍ਰਿਫਤਾਰ
1 ਕਿੱਲੋ ਹੈਰੋਇਨ ਤੇ 10 ਲੱਖ ਤੋਂ ਵੱਧ ਦੀ ਡਰੱਗ ਮਨੀ ਸਮੇਤ 4 ਗ੍ਰਿਫਤਾਰ

By

Published : Jul 31, 2022, 9:05 PM IST

ਮੋਗਾ: ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਅਤੇ ਨਸ਼ਾ ਤਸਕਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈਆਂ ਕੀਤੀਆ ਜਾ ਰਹੀਆਂ ਹਨ। ਇਸ ਤਹਿਤ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ।

ਪੁਲਿਸ ਨੇ ਕਾਰਵਾਈ ਕਰਦੇ ਹੋਏ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ 1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਕੋਲੋਂ 10 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

1 ਕਿੱਲੋ ਹੈਰੋਇਨ ਤੇ 10 ਲੱਖ ਤੋਂ ਵੱਧ ਦੀ ਡਰੱਗ ਮਨੀ ਸਮੇਤ 4 ਗ੍ਰਿਫਤਾਰ

ਇਸ ਮਾਮਲੇ ਬਾਰੇ ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਗੁਪਤ ਸੂਚਨਾ ’ਤੇ ਮਿਲੀ ਜਾਣਕਾਰੀ ਤਹਿਤ ਲਵਜੀਤ ਸਿੰਘ ਉਰਫ ਲਵ ,ਬਿਕਰਮ ਉਰਫ ਹਨੀ , ਰਣਜੀਤ ਸਿੰਘ ਉਰਫ ਮਨੀ , ਭੁਪਿੰਦਰ ਸਿੰਘ ਉਰਫ ਬਿੱਟੂ ਜੋ ਕਿ ਕੋਠੀ ਕਿਰਾਏ ਤੇ ਲੈ ਕੇ ਰਹਿ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਲਵਜੀਤ ਸਿੰਘ ਉਰਫ ਲਵ ਕਾਫੀ ਵੱਡਾ ਤਸਕਰ ਹੈ ਅਤੇ ਉਹ ਕਈ ਨਸ਼ਾ ਸਮੱਗਲਿੰਗ ਦੇ ਕੇਸਾਂ ਵਿੱਚ ਭਗੌੜਾ ਹੈ ।

ਪੁਲਿਸ ਨੇ ਦੱਸਿਆ ਕਿ ਲਵਜੀਤ ਸਿੰਘ ਆਪਣੇ ਉਕਤ ਸਾਥੀਆਂ ਸਮੇਤ ਮੋਗਾ ਇਲਾਕੇ ਵਿੱਚ ਵੀ ਨਸ਼ਿਆ ਦੀ ਸਪਲਾਈ ਕਰਦਾ ਸੀ ਜਿੰਨ੍ਹਾਂ ਨੂੰ ਪੁਲਿਸ ਨੇ ਕਿਰਾਏ ਦੇ ਮਕਾਨ ਵਿੱਚ ਰੇਡ ਕਰਕੇ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਮੌਕੇ ’ਤੇ 10 ਲੱਖ ਤੋਂ ਵੱਧ ਦੀ ਡਰੱਗ ਮਨੀ ਅਤੇ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਬਾਰਡਰ ਨਾਲ ਲੱਗਦੇ ਖੇਤਰਾਂ ਵਿੱਚ ਹੈਰੋਇਨ ਲਿਆਉਂਦੇ ਸਨ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਰਿਮਾਂਡ ਹਾਸਿਲ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਰਾਣਾ ਕੰਦੋਵਾਲੀਆ ਕਤਲ ਮਾਮਲਾ: ਅੰਮ੍ਰਿਤਸਰ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਰਿਮਾਂਡ

ABOUT THE AUTHOR

...view details