Moga Police Action : ਹੋਲੀ ਮੌਕੇ ਹੁਲੜਬਾਜੀ ਕਰਨ ਵਾਲਿਆਂ ਉੱਤੇ ਕਾਰਵਾਈ, ਪੁਲਿਸ ਨੇ 35 ਮੋਟਰਸਾਈਕਲਾਂ ਦੇ ਕੱਟੇ ਚਲਾਨ ਮੋਗਾ :ਪੂਰੇ ਦੇਸ਼ ਵਿੱਚ ਅੱਜ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਪਰ ਜੇਕਰ ਮੋਗਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਮੋਗਾ ਵਿੱਚ ਸਵੇਰ ਤੋਂ ਹੀ ਲੋਕ ਹੋਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾ ਰਹੇ ਹਨ। ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਮੋਗਾ ਦੇ ਐਸਐਸਪੀ ਵੱਲੋਂ ਮੋਗਾ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਮੋਗਾ ਦੀ ਟ੍ਰੈਫਿਕ ਪੁਲਿਸ ਵਲੋਂ ਥਾਂ-ਥਾਂ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸ਼ਹਿਰ ਵਿੱਚ ਹੰਗਾਮਾ ਕਰਨ ਵਾਲੇ ਬੱਚਿਆਂ ਅਤੇ ਨੌਜਵਾਨਾਂ ਖਿਲਾਫ ਕਾਰਵਾਈ ਕੀਤੀ ਗਈ।
ਸ਼ਹਿਰ ਦੀ ਪੁਲਿਸ ਵਲੋਂ ਕੀਤੇ ਗਏ ਸਖਤ ਪ੍ਰਬੰਧ : ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਪੁਲਿਸ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਅੱਜ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਮੋਗਾ ਵਿੱਚ ਥਾਂ-ਥਾਂ ਨਾਕੇ ਲਗਾਏ ਹਨ। ਸ਼ੱਕੀ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਲੋਕਾਂ ਦੀਆਂ ਦੋਪਹੀਆ ਅਤੇ ਚਾਰ ਪਹੀਆ ਗੱਡੀਆਂ ਦੀ ਵੀ ਉਚੇਚੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਤਿਉਹਾਰ ਤੋਂ ਪਹਿਲਾਂ ਹੀ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਕਿਉਂਕਿ ਹਰੇਕ ਸਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਹੁੰਦੀ ਹੈ।
ਇਹ ਵੀ ਪੜ੍ਹੋ :Youth Attacked In Garhshankar : ਦੁਕਾਨਦਾਰ ਉੱਤੇ ਨੌਜਵਾਨਾਂ ਨੇ ਕੀਤਾ ਹਥਿਆਰਾਂ ਨਾਲ ਹਮਲਾ, ਵਿਰੋਧ ਹੋਇਆ ਤਾਂ ਗੱਡੀਆਂ ਛੱਡ ਕੇ ਭੱਜੇ
ਕਈ ਮੋਟਰਸਾਇਕਲ ਅਤੇ ਕਾਰਾਂ ਕੀਤੀਆਂ ਜਬਤ :ਉਨ੍ਹਾਂ ਦੱਸਿਆ ਕਿ ਮੋਟਰਸਾਇਕਲਾਂ ਅਤੇ ਕਾਰਾਂ ਨਾਲ ਸ਼ਹਿਰ ਦਾ ਮਾਹੌਲ ਵਿਗਾੜਨ ਵਾਲਿਆਂ ਉੱਤੇ ਵੀ ਸਖਤੀ ਕੀਤੀ ਗਈ ਹੈ। ਕਈ ਲੋਕਾਂ ਦੀਆਂ ਗੱਡੀਆਂ ਜਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਈ ਨੌਜਵਾਨਾਂ ਦੇ ਮੋਟਰਸਾਇਕਲਾਂ ਅਤੇ ਕਾਰਾਂ ਦੇ ਮੌਕੇ ਉੱਤੇ ਚਾਲਾਨ ਵੀ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਕਰੀਬ 35 ਮੋਟਰਸਾਈਕਲਾਂ ਦੇ ਚਲਾਨ ਕੀਤੇ ਗਏ ਅਤੇ 10 ਮੋਟਰਸਾਈਕਲਾਂ ਨੂੰ ਜ਼ਬਤ ਕੀਤਾ ਗਿਆ। ਉਥੇ ਹੀ ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਨੇ ਕਿਹਾ ਕਿ ਹੋਲੀ ਮਨਾਉਣ ਦਾ ਉਦੇਸ਼ ਕੁੱਝ ਹੋਰ ਹੈ ਪਰ ਕਈ ਲੋਕ ਸ਼ਹਿਰ ਦਾ ਮਾਹੌਲ ਵਿਗਾੜਦੇ ਹਨ। ਉਨ੍ਹਾਂ ਕਿਹਾ ਕਿ ਇਹ ਭਾਈਚਾਰੇ ਦਾ ਤਿਉਹਾਰ ਹੈ ਅਤੇ ਇਸਨੂੰ ਪਿਆਰ ਨਾਲ ਹੀ ਮਨਾਇਆ ਜਾਣਾ ਚਾਹੀਦਾ ਹੈ। ਤਾਂ ਜੋ ਭਾਈਚਾਰਕ ਸਾਂਝ ਬਣਾਈ ਜਾ ਸਕੇ। ਉਨ੍ਹਾਂ ਕਿਹਾ ਫਿਰ ਵੀ ਕਈ ਲੋਕ ਸ਼ਹਿਰ ਦਾ ਮਾਹੌਲ ਖਰਾਬ ਕਰਦੇ ਹਨ ਅਤੇ ਇਨ੍ਹਾਂ ਨਾਲ ਨਜਿੱਠਣ ਲ਼ਈ ਪੁਲਿਸ ਵੀ ਸਖਤ ਕਾਰਵਾਈ ਕਰਦੀ ਹੈ। ਦੂਜੇ ਪਾਸੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪ ਵੀ ਸਮਝਣਾ ਚਾਹੀਦਾ ਹੈ ਕਿ ਅਜਿਹਾ ਮੌਕਾ ਨਹੀ ਦਿਤਾ ਜਾਣਾ ਚਾਹੀਦਾ ਕਿ ਪੁਲਿਸ ਨੂੰ ਸਖਤੀ ਕਰਨੀ ਪਵੇ।