ਮੋਗਾ:ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ 21ਵੇਂ ਦਿਨ ਪੰਜਾਬ ਦੇ 13 ਜ਼ਿਲ੍ਹਿਆਂ ਦੇ ਟੋਲ ਪਲਾਜ਼ਿਆਂ ਨੂੰ 1 ਮਹੀਨੇ ਲਈ ਮੁਫ਼ਤ ਕਰ ਦਿੱਤਾ ਹੈ। ਜਿਸ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲਾ ਕਪੂਰਥਲਾ ਯੂਨਿਟ ਵੱਲੋਂ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਸਥਿਤ ਢਿੱਲਵਾਂ ਟੋਲ ਪਲਾਜ਼ਾ ਅਤੇ ਮੋਗਾ ਦੇ ਟੋਲ ਪਲਾਜ਼ਾ ਨੂੰ Moga toll plaza was made free ਮੁਫ਼ਤ ਕਰ ਦਿੱਤਾ ਹੈ। ਦੂਜੇ ਪਾਸੇ ਟੋਲ ਪਲਾਜ਼ਾ 'ਤੇ ਕੰਮ ਕਰਦੇ ਮੁਲਾਜ਼ਮਾਂ ਨੇ ਵੀ ਇਕ ਮਹੀਨੇ ਦੀ ਤਨਖਾਹ ਦਾ ਲਿਖਤੀ ਵਾਅਦਾ ਕਰਨ ਦੀ ਮੰਗ ਨੂੰ ਲੈ ਕੇ ਟੋਲ ਮੁਲਾਜ਼ਮਾਂ ਨੇ ਕਿਸਾਨਾਂ ਨਾਲ ਰੋਸ ਪ੍ਰਦਰਸ਼ਨ ਕੀਤਾ। Kisan Mazdoor Sangharsh Committee Moga.
ਕਿਸਾਨਾਂ ਨੇ ਪੰਜਾਬ ਦੇ 13 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ਨੂੰ ਫਰੀ ਕੀਤਾ:-ਇਸ ਦੌਰਾਨ ਮੋਗਾ ਦੇ ਟੋਲ ਪਲਾਜ਼ਾ ਉੱਤੇ ਧਰਨੇ ਉੱਤੇ ਬੈਠੇ ਕਿਸਾਨ ਆਗੂ ਦਾ ਕਹਿਣਾ ਹੈ ਕਿ ਅੱਜ ਵੀਰਵਾਰ ਨੂੰ ਉਨਾਂ ਦੇ ਧਰਨੇ ਦਾ 21ਵਾਂ ਦਿਨ ਹੈ। 26 ਨਵੰਬਰ ਤੋਂ ਪੂਰੇ ਪੰਜਾਬ ਵਿੱਚ ਡੀਸੀ ਦਫ਼ਤਰ ਦੇ ਅੰਦਰ ਧਰਨੇ ਜਾਰੀ ਰਹੇ ਹਨ, ਪਰ ਅੱਜ ਵੀਰਵਾਰ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ਨੂੰ ਫਰੀ ਕਰ ਦਿੱਤਾ ਗਿਆ।
ਪੰਜਾਬ 'ਚ ਗੈਰ-ਕਾਨੂੰਨੀ ਟੋਲ ਲੋਕਾਂ ਤੋਂ ਵਸੂਲਿਆ ਜਾ ਰਿਹਾ:- ਉਨ੍ਹਾਂ ਕਿਹਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਸਾਨੂੰ ਗੁੰਮਰਾਹ ਕਰ ਰਹੀ ਹੈ, ਉਨ੍ਹਾਂ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ। ਜਿਸ ਕਾਰਨ ਕਿਸਾਨ ਮੁੜ ਸੜਕਾਂ 'ਤੇ ਆ ਗਏ ਅਤੇ 15 ਜਨਵਰੀ ਤੱਕ ਟੋਲ ਪਲਾਜੇ ਫਰੀ ਕਰ ਦਿੱਤੇ ਹਨ। ਕਿਸਾਨ ਨੇ ਕਿਹਾ ਪੰਜਾਬ 'ਚ ਗੈਰ-ਕਾਨੂੰਨੀ ਟੋਲ ਲੋਕਾਂ ਤੋਂ ਵਸੂਲਿਆ ਜਾ ਰਿਹਾ ਹੈ, ਸਾਨੂੰ ਇਸ ਨੂੰ ਰੋਕਣਾ ਹੋਵੇਗਾ ਅਤੇ ਅਸੀਂ ਟੋਲ ਪਲਾਜ਼ਾ ਦੇ ਕਰਮਚਾਰੀਆਂ ਦੀਆਂ ਨੌਕਰੀਆਂ ਨੂੰ ਯਕੀਨੀ ਬਣਾਵਾਂਗੇ ਅਤੇ ਉਨ੍ਹਾਂ ਨੂੰ ਇਕ ਮਹੀਨੇ ਦੀ ਤਨਖਾਹ ਵੀ ਦੇਵਾਂਗੇ।
ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਸਥਿਤ ਢਿੱਲਵਾਂ ਟੋਲ ਪਲਾਜ਼ਾ ਨੂੰ ਟੈਕਸ ਮੁਕਤ:-ਇਸ ਦੌਰਾਨ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲਾ ਕਪੂਰਥਲਾ ਯੂਨਿਟ ਵੱਲੋਂ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਤੇ ਸਥਿਤ ਢਿੱਲਵਾਂ ਟੋਲ ਪਲਾਜ਼ਾ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ ਗਈ।