ਮੋਗਾ: ਕੈਨੇਡਾ ਦੇ ਸ਼ਹਿਰ ਵਿਨੀਪੈਗ 'ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸਥਾਨਕ ਪੁਲਿਸ ਵੱਲੋਂ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਨੌਜਵਾਨ ਮੋਗਾ ਜਿਲ੍ਹੇ ਦੇ ਪਿੰਡ ਭਿੰਡਰਕਲਾਂ ਦਾ ਰਹਿਣ ਵਾਲਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਬੀਰ ਸਿੰਘ ਵਜੋਂ ਹੋਈ ਹੈ।
ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ - murdered in Canada
ਕੈਨੇਡਾ ਦੇ ਸ਼ਹਿਰ ਵਿਨੀਪੈਗ 'ਚ ਮੋਗਾ ਦੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਬੀਰ ਸਿੰਘ ਵਜੋਂ ਹੋਈ ਹੈ।
ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ
ਪੰਜਾਬੀ ਨੌਜਵਾਨ ਦੇ ਕਤਲ ਦੀ ਖ਼ਬਰ ਸੁਣਨ ਤੋਂ ਬਾਅਦ ਉਸ ਦੇ ਪਰਿਵਾਰ ਤੇ ਪਿੰਡ ਵਾਸੀਆਂ 'ਚ ਸੋਗ ਦਾ ਮਾਹੌਲ ਹੈ। ਹਾਲਾਂਕਿ ਬਲਬੀਰ ਸਿੰਘ ਦੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਲੱਬੇ ਸਮੇਂ ਤੋਂ ਕੈਨੇਡਾ 'ਚ ਟੈਕਸੀ ਚਲਾਉਦਾ ਸੀ ਤੇ ਟੈਕਸੀ 'ਚ ਹੋਏ ਵਿਵਾਦ ਦੌਰਾਨ ਉਸ ਦਾ ਸ਼ੱਕੀ ਹਾਲਾਤਾਂ 'ਚ ਕਤਲ ਹੋਇਆ ਹੈ।