ਪੰਜਾਬ

punjab

ETV Bharat / state

ਹਰਪ੍ਰੀਤ ਸਿੰਘ ਨੇ ਚਮਕਾਇਆ ਜ਼ਿਲ੍ਹੇ ਦਾ ਨਾਂਅ, ਆਲ ਇੰਡੀਆ ਯੂਨੀਵਰਸਿਟੀਜ਼ ਖੇਡ ਮੁਕਾਬਲਿਆਂ ਵਿੱਚ ਜਿੱਤੇ ਦੋ ਗੋਲਡ ਮੈਡਲ - ਐਥਲੈਟਿਕ ਅਤੇ ਰਿਲੇਅ 400 ਮੀਟਰ

ਮੋਗਾ ਦੇ ਪਿੰਡ ਘੱਲ ਕਲਾਂ ਦੇ ਰਹਿਣ ਵਾਲੇ 25 ਸਾਲਾ ਖਿਡਾਰੀ ਹਰਪ੍ਰੀਤ ਸਿੰਘ ਨੇ ਆਪਣੇ ਪੂਰੇ ਜ਼ਿਲ੍ਹੇ ਦੇ ਨਾਲ ਨਾਲ ਪੰਜਾਬੀਆਂ ਦਾ ਨਾਂਅ ਰੋਸ਼ਨ ਕੀਤਾ ਹੈ। ਹਰਪ੍ਰੀਤ ਸਿੰਘ ਨੇ ਆਲ ਇੰਡੀਆ ਯੂਨੀਵਰਸਿਟੀਜ਼ ਦੇ ਖੇਡ ਮੁਕਾਬਲੇ ਜਿਹੜੇ ਕਿ ਪਿਛਲੇ ਸਮੇਂ ਦੌਰਾਨ ਉੜੀਸਾ ਵਿਖੇ ਹੋਏ ਹਨ ਇੰਨ੍ਹਾਂ ਮੁਕਾਬਲਿਆਂ ਵਿੱਚ ਹਰਪ੍ਰਤ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ ਹੈ। ਇਹ ਗੋਲਡ ਮੈਡਲ ਉਸਨੂੰ ਐਥਲੈਟਿਕ ਅਤੇ ਰਿਲੇਅ 400 ਮੀਟਰ ਵਿੱਚੋਂ ਮਿਲਿਆ।

Mogas player made the name of the district shine
ਹਰਪ੍ਰੀਤ ਸਿੰਘ ਨੇ ਚਮਕਾਇਆ ਜ਼ਿਲ੍ਹੇ ਦਾ ਨਾਂਅ, ਆਲ ਇੰਡੀਆ ਯੂਨੀਵਰਸਿਟੀਜ਼ ਖੇਡ ਮੁਕਾਬਲਿਆਂ ਵਿੱਚ ਜਿੱਤੇ ਦੋ ਗੋਲਡ ਮੈਡਲ

By

Published : Jan 20, 2023, 6:56 PM IST

ਮੋਗਾ: ਕਹਿੰਦੇ ਹਨ ਕਿ ਕਿਸੇ ਵੀ ਖੇਤਰ ਵਿੱਚ ਕਾਮਯਾਬ ਹੋਣ ਲਈ ਵੱਡਿਆਂ ਦਾ ਅਸ਼ੀਰਦਵਾਰ, ਸਖਤ ਮਿਹਨਤ ਅਤੇ ਦ੍ਰਿੜ ਇਰਾਦਾ ਹੋਣਾ ਬਹੁਤ ਹੀ ਅਹਿਮ ਭੂਮਿਕਾ ਨਿਭਾਉਂਦਾ ਹੈ। ਵੱਡਿਆਂ ਦਾ ਅਸ਼ੀਰਵਾਦ ਦੇ ਨਾਲ ਨਾਲ ਜੇਕਰ ਜ਼ਿਲ੍ਹੇ ਦੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਵੀ ਸਾਥ ਮਿਲੇ ਫੇਰ ਤਾਂ ਸੋਨੇ ਤੇ ਸੁਹਾਗਾ ਵਰਗਾ ਹੋ ਜਾਂਦਾ ਹੈ। ਅਜਿਹੀ ਹੀ ਕਹਾਣੀ ਜ਼ਿਲ੍ਹਾ ਮੋਗਾ ਦੇ ਪਿੰਡ ਘੱਲ ਕਲਾਂ ਦੇ ਰਹਿਣ ਵਾਲੇ 25 ਸਾਲਾ ਖਿਡਾਰੀ ਹਰਪ੍ਰੀਤ ਸਿੰਘ ਦੀ ਹੈ। ਹਰਪ੍ਰੀਤ ਸਿੰਘ ਨੇ ਆਲ ਇੰਡੀਆ ਯੂਨੀਵਰਸਿਟੀਜ਼ ਦੇ ਖੇਡ ਮੁਕਾਬਲੇ ਜਿਹੜੇ ਕਿ ਪਿਛਲੇ ਸਮੇਂ ਦੌਰਾਨ ਉੜੀਸਾ ਵਿਖੇ ਹੋਏ ਵਿੱਚ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ ਹੈ। ਇਹ ਗੋਲਡ ਮੈਡਲ ਉਸਨੂੰ ਐਥਲੈਟਿਕ ਅਤੇ ਰਿਲੇਅ 400 ਮੀਟਰ ਵਿੱਚੋਂ ਮਿਲਿਆ।

ਗ੍ਰੈਜੂਏਸ਼ਨ ਦਾ ਵਿਦਿਆਰਥੀ: ਜਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਇਸ ਵੇਲੇ ਆਪਣੀ ਗ੍ਰੈਜੂਏਸ਼ਨ ਕਰ ਰਿਹਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿਛਲੇ ਸਾਲ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ 2022 ਵਿੱਚ ਵੀ ਹਰਪ੍ਰੀਤ ਸਿੰਘ ਨੇ 200 ਮੀਟਰ ਅਤੇ 400 ਮੀਟਰ ਦੌੜ ਵਿੱਚ ਗੋਲਡ ਮੈਡਲ ਜਿੱਤਿਆ ਹੈ, ਜਿਸ ਲਈ ਸਰਕਾਰ ਪਾਸੋਂ ਉਸਨੂੰ 20 ਹਜ਼ਾਰ ਰੁਪਏ ਦਾ ਇਨਾਮ ਵੀ ਦਿੱਤਾ ਗਿਆ ਸੀ।


ਡੀਸੀ ਨੇ ਦਿੱਤਾ ਸਾਥ: ਹਰਪ੍ਰੀਤ ਸਿੰਘ ਨੇ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਤੋਂ ਕੁਝ ਸਮਾਂ ਪਹਿਲਾਂ ਜਦੋਂ ਉਹ ਇਨ੍ਹਾਂ ਖੇਡਾਂ ਦੀ ਤਿਆਰੀ ਲਈ ਦਿਨ ਰਾਤ ਮਿਹਨਤ ਕਰ ਰਿਹਾ ਸੀ ਉਸਨੇ ਆਪਣੇ ਮਾਤਾ-ਪਿਤਾ ਸਮੇਤ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨਾਲ ਰਾਬਤਾ ਕਾਇਮ ਕਰਨ ਦਾ ਵਿਚਾਰ ਬਣਾਇਆ। ਉਸਨੇ ਕਿਹਾ ਕਿ ਉਸ ਨੇ ਡਿਪਟੀ ਕਮਿਸ਼ਨਰ ਨੂੰ ਮਿਲਣ ਦਾ ਇਰਾਦਾ ਇਸ ਲਈ ਬਣਾਇਆ ਕਿਉਂਕਿ ਉਸਨੇ ਡਿਪਟੀ ਕਮਿਸ਼ਨਰ ਦੇ ਮਿਲਾਪੜੇ ਅਤੇ ਚੰਗੇ ਸੁਭਾਅ ਦੇ ਬਹੁਤ ਜਿਆਦਾ ਚਰਚੇ ਸੁਣੇ ਸਨ, ਅਤੇ ਉਹ ਡਿਪਟੀ ਕਮਿਸ਼ਨਰ ਦਾ ਥਾਪੜਾ ਵੀ ਲੈਣਾ ਚਹੁੰਦਾ ਸੀ।

ਇਹ ਵੀ ਪੜ੍ਹੋ:ਸਿਆਸਤ ਦੇ 'ਮਹਾਰਾਜਿਆਂ' ਨੇ ਕੀਤਾ ਸਿਰਫ਼ ਆਪਣਾ ਵਿਕਾਸ, ਪਟਿਆਲਾ ਪਹੁੰਚੇ ਮਾਨ ਦੇ ਕੈਪਟਨ 'ਤੇ ਨਿਸ਼ਾਨੇਂ

ਉਸਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਉਸਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ। ਜਿਵੇਂ ਕਿ ਜਹਾਜ਼ ਦੀ ਟਿਕਟ, ਉੜੀਸਾ ਵਿਖੇ ਰਹਿਣ ਦਾ ਖਰਚਾ, ਖਾਣ-ਪੀਣ ਦਾ ਖਰਚਾ ਆਦਿ। ਉਸ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜੀ ਦੇ ਇਸ ਤਰ੍ਹਾਂ ਦੇ ਸਹਿਯੋਗ ਅਤੇ ਥਾਪੜੇ ਦਾ ਉਹ ਹਮੇਸ਼ਾ ਰਿਣੀ ਰਹੇਗਾ। ਉਸਨੇ ਕਿਹਾ ਕਿ ਉਸਨੂੰ ਬਹੁਤ ਖੁਸ਼ੀ ਹੈ ਕਿ ਡਿਪਟੀ ਕਮਿਸ਼ਨਰ ਨੇ ਉਸਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਅੱਗੇ ਤੋਂ ਵੀ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ।


ABOUT THE AUTHOR

...view details