ਮੋਗਾ: MPAP ਦੀ ਟੀਮ ਪੰਜਾਬ ਦੀ ਮੋਗਾ ਇਕਾਈ ਵੱਲੋਂ ਇੱਕ ਟੀਮ ਡਾਕਟਰੀ ਸਹੂਲਤ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤੀ ਗਈ ਜੋ ਕਿ ਹੜ੍ਹਾਂ ਤੋਂ ਬਾਅਦ ਪ੍ਰਭਾਵਿਤ ਇਲਾਕੇ ਵਿੱਚ ਬਿਮਾਰੀਆਂ ਦੇ ਫੈਲਣ ਕਰਕੇ ਲੋਕਾਂ ਨੂੰ ਮੈਡੀਕਲ ਸਹੂਲਤ ਲਈ ਭੇਜੀ ਗਈ ਹੈ ਜੋ ਕਿ ਲੋਕਾਂ ਨੂੰ ਮੁਫਤ ਦਵਾਈਆਂ ਦੇਵੇਗੀ ਅਤੇ ਮੈਡੀਕਲ ਚੈਕਅੱਪ ਕਰੇਗੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਡਾਕਟਰਾਂ ਨੇ ਦੱਸਿਆ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਕੋਲ ਨਾ ਤਾਂ ਪੈਸਾ ਹੈ ਅਤੇ ਨਾ ਹੀ ਸਿਹਤ ਸਹੂਲਤਾਂ ਹਨ ਇਸ ਲਈ ਉਨ੍ਹਾਂ ਦੀ ਐਸੋਸੀਏਸ਼ਨ ਇਹ ਉਪਰਾਲਾ ਕਰ ਰਹੀ ਹੈ ਕਿ ਉਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਮੁਫ਼ਤ ਮੈਡੀਕਲ ਸਹੂਲਤਾਂ ਉਪਲੱਬਧ ਕਰਵਾਈਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਮਨੁੱਖਤਾ ਦੇ ਭਲੇ ਲਈ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ।