ਮੋਗਾ:ਬਸੰਤ ਪੰਚਮੀ ਦੇ ਮੌਕੇ 'ਤੇ ਕਾਫ਼ੀ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਪਤੰਗਾਂ ਲਈ ਚਾਈਨਾ ਡੋਰ ਵੀ ਵਰਤੋਂ ਕਾਫ਼ੀ ਮਾਤਰਾ ਵਿਚ ਕੀਤੀ ਜਾਂਦੀ ਹੈ ਜੋ ਕਿ ਸੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਕਾਫ਼ੀ ਮਜ਼ਬੂਤ ਹੁੰਦੀ ਹੈ। ਜਿਸ ਨਾਲ ਪਤੰਗ ਉਡਾਉਣ ਵਾਲਿਆਂ ਭਾਵੇਂ ਹੀ ਮਜ਼ਾ ਆਉਂਦਾ ਹੋਵੇ ਪਰ ਇਹ ਡੋਰ ਇਨਸਾਨੀ ਜਿੰਦਗੀਆਂ ਅਤੇ ਜੀਵਾਂ ਲਈ ਹਾਨੀਕਾਰਕ ਹੈ। ਇਸ ਨਾਲ ਬੀਤੇ ਕੁਝ ਦਿਨਾਂ ਤੋਂ ਸਾਰੀਆਂ ਘਟਨਾਵਾਂ ਵਾਪਰ ਰਹੀਆਂ ਸਨ। ਜਿਸ ਤਹਿਤ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਤਾਂ ਸਖਤੀ ਕੀਤੀ ਹੀ ਜਾ ਰਹੀ ਹੈ। ਉਥੇ ਹੀ ਹੁਣ ਚਾਈਨਾ ਡੋਰ ਦੀ ਪਾਬੰਦੀ ਲਈ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਵੱਲੋਂ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਨੂੰ ਵੇਚਣ ਅਤੇ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਅਤੇ ਛਾਪੇਮਾਰੀ ਮਹਿੰਮ ਤੇਜ ਕੀਤੀ ਜਾਵੇ।
China Door ਵੇਚਣ ਅਤੇ ਵਰਤਣ ਵਾਲਿਆਂ ਖਿਲਾਫ ਇਰਾਦਾ ਕਤਲ ਦਾ ਪਰਚਾ ਦਰਜ : ਚਾਈਨਾ ਡੋਰ ਕਾਰਨ ਵਾਪਰਨ ਵਾਲੇ ਹਾਦਸਿਆਂ ਦੀ ਵਧ ਰਹੀ ਗਿਣਤੀ ਅਤੇ ਇਸ ਕਾਰਨ ਇਨਸਾਨਾਂ ਅਤੇ ਪੰਛੀਆਂ ਦੇ ਹੋ ਰਹੇ ਸਰੀਰਕ ਅਤੇ ਜਾਨੀ ਨੁਕਸਾਨ ਨੂੰ ਵੇਖਦਿਆਂ ਸੁਹਿਰਦ ਲੋਕ ਇਸ ਦੀ ਵਰਤੋਂ 'ਤੇ ਪੱਕੇ ਤੌਰ 'ਤੇ ਪਾਬੰਦੀ ਲਗਾਉਣ ਲਈ ਲਾਮਬੰਦ ਹੋ ਚੁੱਕੇ ਹਨ। ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਇਸ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਨੂੰ ਵੇਚਣ ਅਤੇ ਵਰਤਣ ਵਾਲਿਆਂ ਖਿਲਾਫ ਇਰਾਦਾ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਅੱਜ ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਵੱਲੋਂ ਸਿਵਲ ਹਸਪਤਾਲ ਮੋਗਾ ਤੋਂ ਲੈ ਕੇ ਮੇਨ ਚੌਕ ਮੋਗਾ ਤੱਕ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।
ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ:ਇਸ ਜਾਗਰੂਕਤਾ ਰੈਲੀ ਵਿਚ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸ਼ਹਿਰ ਦੇ ਮੇਨ ਚੌਂਕ ਮੋਗਾ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ. ਕੁਲਵੰਤ ਸਿੰਘ ਜੀ ਨੇ ਇਸ ਰੈਲੀ ਵਿੱਚ ਸ਼ਮੂਲੀਅਤ ਕੀਤੀ ਅਤੇ ਸਮਾਜ ਸੇਵੀਆਂ ਦੇ ਇਸ ਉਦਮ ਦੀ ਪ੍ਰਸ਼ੰਸਾ ਕਰਦਿਆਂ ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪ੍ਰਸਾਸ਼ਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।