ਮੋਗਾ: ਪੰਜਾਬ ਵਿੱਚ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਮੋਗਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੇ ਚਾਰ ਉਮੀਦਵਾਰ ਜੇਤੂ ਰਹੇ ਸਨ। ਇਸੇ ਤਹਿਤ ਬਾਕੀ ਦੇ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਅਤੇ ਹੋਰ ਸੀਨੀਅਰ ਆਗੂ ਮੋਗਾ ਵਿੱਚ ਪਹੁੰਚੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਵਰਕਰਾਂ ਨਾਲ ਮੀਟਿੰਗ ਕਰਕੇ ਚੋਣਾਂ ਦੀ ਸਮੀਖਿਆ ਕੀਤੀ ਗਈ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਗਈ। ਅਜਨਾਲੀ, ਭਗਵੰਤ ਮਾਨ ਅਤੇ ਬਾਕੀ ਆਗੂਆਂ ਵੱਲੋਂ ਕਾਂਗਰਸ ਅਤੇ ਬੀਜੇਪੀ ਸਰਕਾਰ ਤੇ ਤਿੱਖੇ ਜ਼ੁਬਾਨੀ ਹਮਲੇ ਵੀ ਕੀਤੇ ਗਏ। ਇਸ ਮੌਕੇ ਭਗਵੰਤ ਮੰਨ ਗਿਆ ਕਿ 21 ਮਾਰਚ ਨੂੰ ਬਾਘਾ ਪੁਰਾਣਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਮਹਾਂ ਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।
21 ਮਾਰਚ ਨੂੰ ਅਰਵਿੰਦ ਕੇਜਰੀਵਾਲ ਆਉਣਗੇ ਪੰਜਾਬ, ਹੋਵੇਗਾ ਕਿਸਾਨ ਮਹਾਂਸੰਮੇਲਨ ‘ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਕੀਤਾ ਜਾਵੇਗਾ ਕਿਸਾਨ ਮਹਾਂਸੰਮੇਲਨ’
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ 21 ਮਾਰਚ ਨੂੰ ਬਾਘਾਪੁਰਾਣਾ ਦੀ ਮੰਡੀ ਵਿੱਚ ਕਿਸਾਨ ਮਹਾਂਸੰਮੇਲਨ ਕੀਤਾ ਜਾਵੇਗਾ। ਇਸ ਦੌਰਾਨ ਅਰਵਿੰਦ ਕੇਜਰੀਵਾਲ ਖ਼ੁਦ ਬਾਘਾਪੁਰਾਣਾ ਪਹੁੰਚਣਗੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਲਈ ਕਿਸਾਨਾਂ ਵਿੱਚ ਹੋਰ ਤਾਕਤ ਭੁਕਣਗੇ।
ਸਰਕਾਰ ਦੀ ਮਰਜ਼ੀ ਅਨੁਸਾਰ ਦੇਸ਼ ਵਿੱਚ ਚੱਲ ਰਿਹਾ ਹੈ ਕੋਰੋਨਾ : ਭਗਵੰਤ ਮਾਨ
ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਆਪ ਦੀ ਪਾਰਟੀ ਦੀ ਰੈਲੀ ਕਰਨੀ ਹੁੰਦੀ ਹੈ ਤਾਂ ਉਸ ਵੇਲੇ ਕਰੋਨਾ ਦਾ ਕੋਈ ਖਤਰਾ ਨਹੀਂ ਹੁੰਦਾ। ਜਦਕਿ ਹੁਣ ਇਕ ਵਾਰ ਫਿਰ ਤੋਂ ਲੋਕਾਂ ਨੂੰ ਉਲਝਾਉਣ ਲਈ ਕਰੋਨਾ ਦਾ ਹਊਆ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ, ਕਿਉਂਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਕੋਲ ਹੁਣ ਕੋਈ ਰਸਤਾ ਨਹੀਂ ਹੈ।