ਪੰਜਾਬ

punjab

ETV Bharat / state

ਹਰ ਸਰਕਾਰੀ ਹੁਕਮ ਨੂੰ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇ ਜਾਰੀ : ਪ੍ਰਸਾਰ ਭਾਈਚਾਰਾ - issued a demand letter to SDM

ਪੰਜਾਬੀ ਭਾਸ਼ਾ ਨੂੰ ਮਹੱਤਵ ਦੇ ਲਈ ਪ੍ਰਸਾਰ ਭਾਈਚਾਰੇ ਵੱਲੋਂ ਮੋਗਾ ਦੇ ਐੱਸਡੀਐੱਮ ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਦਿੱਤਾ ਗਿਆ।

ਫ਼ੋਟੋ

By

Published : Nov 4, 2019, 11:38 PM IST

ਮੋਗਾ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਿੱਤਰ ਮੀਰ ਦੀ ਅਗਵਾਈ ਹੇਠ ਪੰਜਾਬੀ ਭਾਸ਼ਾ ਦੀ ਮੁਹਿੰਮ ਨੂੰ ਚਲਾਇਆ ਗਿਆ ਹੈ। ਜਿਸ ਵਿੱਚ ਐੱਸਡੀਐੱਮ ਨਿਹਾਲ ਸਿੰਘ ਨੂੰ ਲਿਖਤੀ ਪੱਤਰ ਦਿੱਤਾ ਜਿਸ ਵਿੱਚ ਇਹ ਲਿਖਿਆ ਸੀ ਕਿ ਸਰਕਾਰੀ ਦਫ਼ਤਰਾਂ, ਸਕੂਲਾਂ, ਅਦਾਲਤਾਂ ਵਿੱਚ ਦਿਤੇ ਜਾਣ ਵਾਲੇ ਹੁਕਮ, ਫੈਸਲੇ ਅਤੇ ਦਫ਼ਤਰੀ ਕੰਮਕਾਜ ਦੀ ਭਾਸ਼ਾ ਪੰਜਾਬੀ ਵਿੱਚ ਲਾਗੂ ਕੀਤੀ ਜਾਵੇ।

ਇਸ ਵਿਸ਼ੇ ਉੱਤੇ ਰਾਜਵਿੰਦਰ ਰੌਂਤਾ ਨੇ ਦੱਸਿਆ ਕਿ ਪੰਜਾਬ 'ਚ ਰਹਿ ਕੇ ਅਸੀਂ ਪੰਜਾਬੀ ਭਾਸ਼ਾ ਨੂੰ ਭੁੱਲਦੇ ਜਾ ਰਹੇ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਪੰਜਾਬੀ ਦਾ ਕੀਤੇ ਨਾ ਕੀਤੇ ਮਹੱਤਵ ਘੱਟਦਾ ਜਾ ਰਿਹਾ ਹੈ ਇਸ ਨਾਲ ਸਾਡਾ ਸਭਿਆਚਾਰ ਵੀ ਖ਼ਤਮ ਹੋ ਰਿਹਾ ਹੈ। ਜਿਸ ਨੂੰ ਬਚਾਉਣ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ।

ਵੀਡੀਓ

ਉਨ੍ਹਾਂ ਨੇ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸਾਨੂੰ ਆਮ ਬੋਲ ਚਾਲ ਅਤੇ ਦਫ਼ਤਰੀ ਭਾਸ਼ਾ ਪੰਜਾਬੀ ਹੀ ਵਰਤਣੀ ਚਾਹੀਦੀ। ਉਨ੍ਹਾਂ ਨੇ ਇਹ ਮੰਗ ਕਰਦਿਆਂ ਕਿਹਾ ਕਿ ਹਾਈ ਕੌਰਟ ਤੇ ਸਰਕਾਰੀ ਨੌਟੀਫੀਕੇਸ਼ਨ ਵੀ ਪੰਜਾਬੀ ਵਿੱਚ ਜਾਰੀ ਕੀਤੇ ਜਾਣੇ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਰਹਿੰਦੇ ਹੋਏ ਸਾਨੂੰ ਸਭ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਅਤੇ ਬਣਦਾ ਮਾਣ ਸਨਮਾਨ ਦੇਣਾ ਚਾਹੀਦਾ ਹੈ।

ਇਸ ਸਬੰਧ ਵਿੱਚ ਐੱਸਡੀਐੱਮ ਨਿਹਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਪਾਸੋਂ ਮੰਗ ਪੱਤਰ ਸਵੀਕਾਰ ਕਰ ਲਿਆ ਅਤੇ ਅੱਗੇ ਉਹ ਉੱਚ ਅਧਿਕਾਰੀਆਂ ਤੱਕ ਉਸ ਨੂੰ ਪਹੁੰਚਾ ਦੇਣਗੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਖੁਦ ਵੀ ਇਹ ਪੂਰੀ ਕੋਸ਼ਿਸ਼ ਰਹੇਗੀ ਕਿ ਦਫ਼ਤਰੀ ਕੰਮਕਾਜ ਪੰਜਾਬੀ ਵਿੱਚ ਕੀਤਾ ਜਾਣ ਅਤੇ ਉਨ੍ਹਾਂ ਨੇ ਦਸਿਆ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਅਜਿਹਾ ਮਾਮਲਾ ਆਉਂਦਾ ਹੈ ਕਿ ਜਿੱਥੇ ਪੰਜਾਬੀ ਦੀ ਵਰਤੋਂ ਨਹੀਂ ਹੋ ਰਹੀ ਤਾਂ ਉਹ ਇਸ ਵੱਲ ਜ਼ਰੂਰ ਧਿਆਨ ਦੇਣਗੇ ਅਤੇ ਪੰਜਾਬੀ ਭਾਸ਼ਾ ਦੇ ਪਸਾਰ ਲਈ ਹਰ ਸੰਭਵ ਯਤਨ ਕਰਨਗੇ।

ABOUT THE AUTHOR

...view details