ਮੋਗਾ: ਆਰਡੀਨੈਂਸ ਪਾਸ ਹੋਣ ਤੋਂ ਬਾਅਦ ਭਾਜਪਾ ਵੱਲੋਂ ਅਲੱਗ ਅਲੱਗ ਸ਼ਹਿਰਾਂ ਦੇ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀ ਹਨ। ਇਸੇ ਦੇ ਚੱਲਦੇ ਅੱਜ ਮੋਗਾ ਵਿੱਚ ਪੰਜਾਬ ਕਿਸਾਨ ਮੋਰਚਾ ਬੀਜੇਪੀ ਦੇ ਆਗੂ ਬਿਕਰਮਜੀਤ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਪਹੁੰਚੇ।
ਪਾਸ ਹੋਏ ਆਰਡੀਨੈਂਸ ਕਿਸਾਨਾਂ ਦੇ ਹੱਕ 'ਚ: ਭਾਜਪਾ ਆਗੂ
ਭਾਜਪਾ ਮੁਤਾਬਕ ਜੋ ਆਰਡੀਨੈਂਸ ਪਾਸ ਹੋਏ ਹਨ ਉਹ ਕਿਸਾਨਾਂ ਦੇ ਹੱਕ ਵਿੱਚ ਹਨ। ਭਾਜਪਾ ਆਗੂ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਭਾਜਪਾ ਮੁਤਾਬਕ ਜੋ ਆਰਡੀਨੈਂਸ ਪਾਸ ਹੋਏ ਹਨ ਉਹ ਕਿਸਾਨਾਂ ਦੇ ਹੱਕ ਵਿੱਚ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜੋ ਆਰਡੀਨੈੱਸ ਬਿੱਲ ਪਾਸ ਕੀਤੇ ਗਏ ਹਨ, ਉਸ ਵਿੱਚ ਕਿਸੇ ਤਰ੍ਹਾਂ ਦੀ ਵੀ ਮੰਡੀ ਬੋਰਡ ਨੂੰ ਭੰਗ ਕਰਨ ਦੀ ਗੱਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਦੋ ਰਸਤੇ ਬਣਾਏ ਗਏ ਹਨ, ਜਿਨ੍ਹਾਂ ਵਿੱਚ ਇੱਕ ਪੁਰਾਣਾ ਰਸਤਾ ਹੈ ਜੋ ਮੰਡੀ ਬੋਰਡ ਦੇ ਰਾਹੀਂ ਚੱਲਦਾ ਹੈ ਅਤੇ ਦੂਜਾ ਰਸਤਾ ਜੋ ਕਿ ਕੰਪਨੀਆਂ ਦੇ ਨਾਲ ਚੱਲੇਗਾ।
ਆਰਡੀਨੈਂਸ ਜੋ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਕਿਸਾਨਾਂ ਦੇ ਹਿੱਤਾਂ ਵਾਸਤੇ ਪਾਸ ਕੀਤਾ ਗਿਆ ਹੈ। ਉੱਥੇ ਹੀ ਜਦੋਂ ਪੱਤਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਦੀ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਪਣਾ ਨਿੱਜੀ ਫ਼ੈਸਲਾ ਹੈ।