ਮੋਗਾ: ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਵੱਲੋਂ ਕਾਂਗਰਸ ਵਿਰੁੱਧ ਕੱਢੀ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਮਨਜ਼ੂਰੀ ਨਹੀਂ ਮਿਲ ਸਕੀ। ਪ੍ਰਸ਼ਾਸਨ ਨੇ ਚੋਣ ਜ਼ਾਬਤੇ ਦਾ ਹਵਾਲਾ ਦਿੰਦੇ ਹੋਏ ਪ੍ਰਦਰਸ਼ਨ ਕਰਨ 'ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਸਾਬਕਾ ਕੈਬਿਨੇਟ ਮੰਤਰੀ ਤੋਤਾ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ।
ਮੋਗਾ 'ਚ ਪ੍ਰਦਰਸ਼ਨ ਨਹੀਂ ਕਰ ਸਕੇ SAD-BJP ਵਰਕਰ, ਨਹੀਂ ਮਿਲੀ ਮਨਜ਼ੂਰੀ - moga
ਮੋਗਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਦੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਨੂੰ ਨਹੀਂ ਮਿਲੇ ਮਨਜ਼ੂਰੀ। ਪ੍ਰਸ਼ਾਸਨ ਨੇ ਚੋਣ ਜ਼ਾਬਤੇ ਦਾ ਹਵਾਲਾ ਦਿੰਦੇ ਹੋਈ ਲਾਈ ਰੋਕ। ਤੋਤਾ ਸਿੰਘ ਦਾ ਬਿਆਨ-ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਪ੍ਰਸ਼ਾਸਨ
ਅਕਾਲੀ-ਬੀਜੇਪੀ ਨੂੰ ਵੱਲੋਂ ਬਣਾਈ ਗਈ ਯੋਜਨਾ ਅਨੁਸਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਨੇ ਪਹਿਲਾਂ ਗੁਰੂਦਵਾਰਾ ਬੀਬੀ ਕਾਹਨ ਕੌਰ ਵਿਖੇ ਇਕੱਠੇ ਹੋਣਾ ਸੀ। ਇਸ ਤੋਂ ਬਾਅਦ ਮੈਜਿਸਟਿਕ ਚੋਂਕ 'ਚ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਜਾਣਾ ਸੀ। ਇਸੇ ਯੋਜਨਾ ਤਹਿਤ ਪਾਰਟੀ ਵਰਕਰ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਤਾਂ ਹੋਏ ਪਰ ਇਜਾਜ਼ਤ ਨਹੀਂ ਮਿਲਣ ਕਾਰਨ ਉਨ੍ਹਾਂ ਨੂੰ ਬੇਰੰਗ ਹੀ ਪਰਤਣਾ ਪਿਆ।
ਮੀਡਿਆ ਨਾਲ ਗੱਲਬਾਤ ਵਿਚ ਸਾਬਕਾ ਮੰਤਰੀ ਤੋਤਾ ਸਿੰਘ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ ਨੇ ਇਜਾਜ਼ਤ ਨਹੀਂ ਦਿੱਤੇ ਜਾਣ ਦਾ ਸਾਰਾ ਠੀਕਰਾ ਸੂਬਾ ਸਰਕਾਰ ਉੱਤੇ ਹੀ ਠੋਕ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਦੀ ਆਪਣੇ ਦੋ ਸਾਲ ਦੇ ਕਾਰਜਕਾਲ 'ਚ ਕਾਂਗਰਸ ਨੇ ਆਮ ਜਨਤਾ ਨਾਲ ਧੋਖਾ ਹੀ ਕੀਤਾ ਹੈ।