ਨਾਜਾਇਜ਼ ਮਾਈਨਿੰਗ ਖਿਲਾਫ ਪੁਲਿਸ ਦੀ ਕਾਰਵਾਈ, 6 ਟਰੈਕਟਰ ਟਰਾਲੀਆਂ ਬਰਾਮਦ ਮੋਗਾ : ਪੰਜਾਬ ਸਰਕਾਰ ਵੱਲੋਂ ਲਗਾਤਾਰ ਮਾਈਨਿੰਗ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਮਾਈਨਿੰਗ ਵਿਰੁੱਧ ਵੱਧ ਤੋਂ ਵੱਧ ਐਕਸ਼ਨ ਕੀਤਾ ਹੈ। ਹਾਲਾਂਕ ਇਸ ਨੂੰ ਠੱਲ ਪਾਉਣ ਲਈ ਸਰਕਾਰ ਨੇ ਸੂਬੇ ਵਿਚ ਵੱਖ ਵੱਖ ਉਤੇ ਮਾਈਨਿੰਗ ਖੱਡਾਂ ਵੀ ਬਣਾਈਆਂ ਹਨ, ਜਿਨ੍ਹਾਂ ਤੋਂ ਲੋਕਾਂ ਨੂੰ ਸਰਕਾਰੀ ਰੇਟਾਂ ਉਤੇ ਰੇਤਾ ਮਿਲੇਗੀ ਪਰ ਹਾਲੇ ਵੀ ਕਈ ਇਲਾਕਿਆਂ ਵਿਚ ਮਾਈਨਿੰਗ ਮਾਫੀਆ ਸਰਗਰਮ ਹੈ ਤੇ ਧੜੱਲੇ ਨਾਲ ਮਾਈਨਿੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ :Rajasthan Jawan died: ਫੌਜ ਦੇ ਜ਼ੋਨਲ ਸੂਬੇਦਾਰ ਦੀ ਕਸਰਤ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ
6 ਟਰੈਕਟਰ ਟਰਾਲੀਆਂ ਬਰਾਮਦ :ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਪੁਲਿਸ ਨੇ ਕਾਰਵਾਈ ਕਰਦਿਆਂ ਟਰੈਕਟਰ ਤੇ ਹੋਰ ਮਸ਼ੀਨਰੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਮੋਗਾ ਦੇ ਕਸਬਾ ਕੋਟ ਇਸੇ ਖਾਂ ਪੁਲਿਸ ਨੇ ਨਾਜਾਇਜ਼ ਮਾਈਨਿੰਗ 'ਤੇ ਕੀਤੀ ਵੱਡੀ ਕਾਰਵਾਈ ਕੀਤੀ। ਬੀਤੀ ਦੇਰ ਰਾਤ ਮੋਗਾ ਕੋਟ ਇਸੇ ਖਾਂ ਦੀ ਪੁਲਸ ਨੇ ਮੋਗਾ ਦੇ ਪਿੰਡ ਦੋਲੇਵਾਲਾ ਪੰਚਾਇਤ ਦੀ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਕਰ ਰਹੇ ਖੱਡਾਂ 'ਚੋਂ 6 ਟਰੈਕਟਰ ਟਰਾਲੀਆਂ, ਇਕ ਟਰੈਕਟਰ ਤੇ ਇਕ ਟਿੰਡਾਂ ਬਰਾਮਦ ਕੀਤਾ। ਹਾਲਾਂਕਿ ਇਸ ਕਾਰਵਾਈ ਵਿਚ ਮੁਲਜ਼ਮ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਮਾਈਨਿੰਗ ਕਰਨ ਵਾਲਾ ਗੁਰਦੁਆਰੇ ਦਾ ਸੇਵਾਦਾਰ ਦੱਸਿਆ ਜਾ ਰਿਹਾ ਹੈ, ਜੋ ਕਿ ਪਿਛਲੇ ਲੰਮੇ ਸਮੇਂ ਤੋਂ ਨਾਜਾਇਜ਼ ਮਾਈਨਿੰਗ ਦਾ ਕੰਮ ਕਰ ਰਿਹਾ ਸੀ। ਪੁਲਿਸ ਨੇ ਅੱਜ ਮੌਕੇ 'ਤੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਪੁਲਿਸ ਨੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ :Haryana Gurdwara Management Committee: ਹਰਿਆਣਾ ਸਰਕਾਰ 'ਤੇ ਵਰ੍ਹੇ SGPC ਪ੍ਰਧਾਨ, ਕਿਹਾ-ਗੁਰਦੁਆਰਿਆਂ 'ਤੇ ਕਰਨਾ ਚਾਹੁੰਦੇ ਨੇ ਕਬਜ਼ਾ
ਮੁਲਜ਼ਮ ਭੱਜਣ ਵਿੱਚ ਕਾਮਯਾਬ :ਇਸ ਮਾਮਲੇ ਸਬੰਧੀ ਮੋਗਾ ਕੋਟਾ ਇਸੇ ਖਾਂ ਦੇ ਐੱਸਐੱਚਓ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮੋਗਾ ਦੇ ਐੱਸਐੱਸਪੀ ਸਾਹਿਬ ਦੇ ਸਖ਼ਤ ਨਿਰਦੇਸ਼ ਤਹਿਤ ਕੋਈ ਵੀ ਜ਼ਿਲ੍ਹੇ 'ਚ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ, ਜਿਸ ਤਹਿਤ 22/23 ਦੀ ਰਾਤ ਨੂੰ ਸੂਚਨਾ ਮਿਲੀ ਸੀ ਕਿ ਅਵਤਾਰ ਸਿੰਘ ਅਤੇ ਉਸ ਦਾ ਪੁੱਤਰ ਸੂਬਾ ਸਿੰਘ ਵਾਸੀ ਦੋਲੋਵਾਲਾ ਜ਼ਿਲ੍ਹਾ ਮੋਗਾ ਵੱਲੋਂ ਪਿੰਡ ਦੋਲੋਵਾਲਾ ਵਿਖੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਛਾਪੇਮਾਰੀ ਕਰ ਕੇ 6 ਟਰੈਕਟਰ ਟਰਾਲੀਆਂ ਅਤੇ ਇੱਕ ਟਰੈਕਟਰ ਟੇ ਇਕ ਟਿੰਡਾਂ ਬਰਾਮਦ ਕੀਤਾ ਗਿਆ ਅਤੇ ਸਾਰੇ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ।ਪੁਲਿਸ ਨੇ ਅਵਤਾਰ ਸਿੰਘ ਅਤੇ ਉਸਦੇ ਪੁੱਤਰਾਂ ਸੂਬਾ ਸਿੰਘ ਅਤੇ ਬੂਟਾ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।