ਮੋਗਾ: ਬੀਤੇ ਦਿਨੀਂ ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 3 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ। ਇਸ ਦੀ ਜਾਣਕਾਰੀ ਮੋਗਾ ਪੁਲਿਸ ਨੇ ਪ੍ਰੈਸ ਕਾਨਫਰੰਸ ਕਰ ਸਾਂਝੀ ਕੀਤੀ।
ਇਸ 'ਤੇ ਐਸ.ਪੀ.ਐਚ ਹਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੌਰਾਨ ਨਾਕਾ ਬੰਦੀ ਕੀਤੀ ਸੀ ਜਿਸ 'ਚ i20 ਕਾਰ HR26 BF 8119 ਕੋਲ ਖੜੇ ਨੌਜਵਾਨਾਂ ਨੇ ਪੁਲਿਸ ਨੂੰ ਦੇਖ ਕੇ ਨੱਸਣ ਲੱਗ ਗਏ। ਇਸ ਦੌਰਾਨ ਥਾਣਾ ਨਿਹਾਲ ਸਿੰਘ ਵਾਲਾ ਦੀ ਤਾਇਨਾਤ ਪੁਲਿਸ ਅਧਿਕਾਰੀ ਜਸਵੰਤ ਸਿੰਘ ਨੇ 3 ਨੌਜਵਾਨਾਂ ਨੂੰ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਉਨ੍ਹਾਂ 3 ਨੌਜਵਾਨਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਤੋਂ 1-1 ਪਿਸਟਲ ਬਰਾਮਦ ਹੋਇਆ।
ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੌਜਵਾਨਾਂ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ 'ਚ 5 ਪਿਸਟਲ 32 ਬੋਰ ਤੇ 7 ਜ਼ਿੰਦਾ ਕਾਰਤੂਸ ਬਰਾਮਦ ਹੋਏ ਸਨ।