ਮੋਗਾ: ਸ਼ਹਿਰ ਦੇ ਦੁਸਾਂਝ ਰੋਡ ’ਤੇ 10 ਤੋਂ 12 ਹਥਿਆਰਬੰਦ ਨੌਜਵਾਨਾਂ ਨੇ ਦੋ ਨੌਜਵਾਨਾਂ ਉੱਤੇ ਹਮਲਾ ਕਰਨ ਵਾਲੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਦੱਸ ਦਈਏ ਕਿ ਹਮਲਾਵਾਰਾਂ ਨੇ ਦੋ ਨੌਜਵਾਨਾਂ ਉੱਤੇ ਹਮਲਾ ਕੀਤਾ ਸੀ ਜਿਨ੍ਹਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਦੂਜੇ ਦਾ ਇਲਾਜ ਸਰਕਾਰੀ ਹਸਪਤਾਲ ਵਿਖੇ ਚਲ ਰਿਹਾ ਹੈ।
ਦੱਸ ਦਈਏ ਕਿ ਪੁਰਾਣੇ ਜ਼ਮੀਨੀ ਝਗੜੇ ਨੂੰ ਲੈ ਕੇ ਇੱਕ ਧਿਰ ਦੇ ਲੋਕਾਂ ਵੱਲੋਂ ਦੂਜੇ ਧਿਰ ਦੇ ਲੋਕਾਂ ’ਤੇ ਇਹ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਰੋਹਿਤ ਸ਼ਰਮਾ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਦੂਜਾ ਸਥਾਨਕ ਸਰਕਾਰੀ ਹਸਪਤਾਲ 'ਚ ਜੇਰੇ ਇਲਾਜ ਭਰਤੀ ਕਰਵਾਇਆ ਗਿਆ ਹੈ।
ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮ੍ਰਿਤਕ ਦਾ ਅਜੀਤ ਨਗਰ ਮੋਗਾ ਵਿਖੇ ਪੰਜ ਮਰਲੇ ਦਾ ਪਲਾਟ ਸੀ, ਜਿਸ ਤੇ ਗੁਰਮੀਤ ਸਿੰਘ ਨੇ ਨਜਾਇਜ ਕਬਜਾ ਕੀਤਾ ਹੋਇਆ ਸੀ ਅਤੇ ਉਸ ਵਿੱਚ ਮੱਝਾਂ ਵਗੈਰਾ ਬੰਨਦੇ ਸਨ । ਜਿਸਨੂੰ ਰੋਕਣ ਤੇ ਕਬਜਾ ਧਾਰੀ ਗਾਲੀ ਗਲੋਚ ਕਰਦੇ ਸੀ ਅਤੇ ਰੋਹਿਤ ਸ਼ਰਮਾਂ ਨਾਲ ਰੰਜਿਸ਼ ਰੱਖਦਾ ਸੀ। ਜਿਸਦੇ ਚੱਲਦੇ ਉਸਨੇ ਹਥਿਆਰਬੰਦ ਵਿਅਕਤੀਆਂ ਸਮੇਤ ਉਸ ਤੇ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ ਅਤੇ ਉਸਦੀ ਮੌਤ ਹੋ ਗਈ।