ਮੋਗਾ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਅਮਨ-ਆਮਨ ਨਾਲ ਕਰਵਾਉਣ ਦੇ ਮਕਸਦ ਨਾਲ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਖੂਫੀਆ ਤੌਰ ’ਤੇ ਮਿਲੀ ਇਤਲਾਹ ਦੇ ਅਧਾਰ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਤੋਂ ਇੱਕ ਪਿਸਤੌਲ (ਕੱਟਾ) 315 ਬੋਰ ਸਮੇਤ 2 ਰੌਂਦ ਅਤੇ 4 ਮੋਟਰ ਸਾਇਕਲ ਅਤੇ ਇੱਕ ਟਰੈਕਟਰ ਸਵਰਾਜ 855 ਰੰਗ ਲਾਲ ਬਰਾਮਦ ਕੀਤੇ ਗਏ ਹਨ।
ਪੁਲਿਸ ਅਧਿਕਾਰੀ ਨੇ ਇਸ ਸਬੰਧੀ ਸੂਚਨਾ ਦਿੰਦੇ ਦੱਸਿਆ ਕਿ ਇਸ ਕਾਬੂ ਕੀਤੇ ਗਏ ਗਿਰੋਹ ਦੇ ਮੈਂਬਰਾਂ ਸਬੰਧੀ ਜਾਣਕਾਰੀ ਮਿਲੀ ਸੀ ਕਿ ਇੰਨ੍ਹਾਂ ਵੱਲੋਂ ਗਿਰੋਹ ਬਣਾ ਕੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਦੇ ਆਧਾਰ ਉੱਪਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।