ਹੋਟਲ ਵਿੱਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਨੇ ਛਾਪੇਮਾਰੀ ਕਰ 6 ਜੋੜਿਆਂ ਲਿਆ ਹਿਰਾਸਤ 'ਚ ਮੋਗਾ : ਮੋਗਾ ਦੇ ਜੀਟੀ ਰੋਡ 'ਤੇ ਹੋਟਲ ਰੌਕ ਸਟਾਰ ਵਿਖੇ ਛਾਪੇਮਾਰੀ ਕਰ ਕੇ 6 ਲੜਕੀਆਂ ਅਤੇ 6 ਨੌਜਵਾਨ ਅਤੇ 1 ਮੈਨੇਜਰ ਨੂੰ ਗ੍ਰਿਫਤਾਰ ਕੀਤਾ। ਉਥੇ ਹੀ ਦੂਜੇ ਪਾਸੇ ਪੁਲਿਸ ਨੇ ਦੇਰ ਰਾਤ ਲੜਕੀਆਂ ਨੂੰ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕਰ ਕੇ ਉਨ੍ਹਾਂ ਦੇ ਘਰ ਭੇਜ ਦਿੱਤਾ। ਉਸੇ ਹੋਟਲ ਤੋਂ 6 ਗਾਹਕਾਂ ਨੂੰ ਹਿਰਾਸਤ 'ਚ ਲਿਆ ਗਿਆ ਅਤੇ ਹੋਟਲ ਮੈਨੇਜਰ ਖਿਲਾਫ (ਦੇਹ ਵਪਾਰ) ਅਨੈਤਿਕ ਟ੍ਰੈਫਿਕ ਐਕਟ ਦੀਆਂ ਧਾਰਾਵਾਂ 3-4- 5- 6-7 ਦੇ ਤਹਿਤ 11 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਹੋਟਲ ਵਿੱਚ ਛਾਪੇਮਾਰੀ ਦੌਰਾਨ ਇਤਰਾਜ਼ਯੋਗ ਹਾਲਤ ਵਿੱਚ ਮਿਲੇ 6 ਜੋੜੇ :ਪੁਲਿਸ ਅਧਿਕਾਰੀ ਆਤਿਸ਼ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੋਟਲ ਰੌਕ ਸਟਾਰ 'ਚ ਲੰਬੇ ਸਮੇਂ ਤੋਂ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਅਤੇ ਜਿੱਥੇ ਵੱਖ-ਵੱਖ ਸ਼ਹਿਰਾਂ ਤੋਂ ਕੁੜੀਆਂ ਆਉਂਦੀਆਂ ਹਨ। ਇਸ ਜਾਣਕਾਰੀ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਹੋਟਲ 'ਤੇ ਛਾਪਾ ਮਾਰਿਆ ਅਤੇ ਉਥੋਂ 6 ਜੋੜੇ ਇਤਰਾਜ਼ਯੋਗ ਹਾਲਤ 'ਚ ਮਿਲੇ। ਪੁਲਿਸ ਅਧਿਕਾਰੀ ਨੇ ਦੱਸਿਆ ਕੀ ਦੇਹ ਵਪਾਰ ਦਾ ਕੰਮ ਕਰਨ ਵਾਲੀਆਂ ਲੜਕੀਆਂ ਵਿਚੋਂ ਕਈਆਂ ਦੇ ਮਾਪੇ ਨਹੀਂ ਹਨ ਅਤੇ ਕਈਆਂ ਦੇ ਪਤੀ ਨਹੀਂ ਹਨ।
ਹੋਟਲ ਮਾਲਕਾਂ ਕੋਲੋਂ ਲੜਕੀਆਂ ਸਬੰਧੀ ਸਖਤੀ ਨਾਲ ਕੀਤੀ ਜਾਵੇਗੀ ਪੁੱਛਗਿੱਛ :ਦੇਰ ਰਾਤ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ, ਜਦਕਿ 6 ਗਾਹਕਾਂ, 5 ਹੋਟਲ ਮਾਲਕਾਂ ਅਤੇ ਮੈਨੇਜਰ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਨੇ 6 ਗਾਹਕਾਂ ਅਤੇ ਇੱਕ ਹੋਟਲ ਮੈਨੇਜਰ ਨੂੰ ਗ੍ਰਿਫਤਾਰ ਕੀਤਾ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਬਾਕੀ ਹੋਟਲ ਮਾਲਕਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਇਨ੍ਹਾਂ ਕੁੜੀਆਂ ਨੂੰ ਇੱਥੇ ਕੌਣ ਲਿਆਉਂਦਾ ਸੀ।
ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਕੀਤੀ ਕਾਰਵਾਈ :ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਹੋਟਲ ਵਿੱਚ ਦੇਹ ਵਾਪਾਰ ਦਾ ਧੰਦਾ ਚੱਲ ਰਿਹਾ ਹੈ ਤੇ ਕਾਫੀ ਲੰਮੇ ਸਮੇਂ ਤੋਂ ਹੋਟਲ ਮਾਲਕ ਵੱਖੋ ਵੱਖ ਸ਼ਹਿਰਾਂ ਤੋਂ ਲੜਕੀਆਂ ਲੈ ਕੇ ਆਉਂਦੇ ਹਨ ਤੇ ਮੋਟੇ ਪੈਸੇ ਵਸੂਲਦੇ ਹਨ। ਇਸੇ ਸੂਚਨਾ ਦੇ ਆਧਾਰ ਉਤੇ ਪੁਲਿਸ ਨੇ ਫੌਰੀ ਐਕਸ਼ਨ ਲੈਂਦਿਆਂ ਛਾਪੇਮਾਰੀ ਕੀਤੀ ਤੇ ਮੁਲਜ਼ਮਾਂ ਨੂੰ ਮੌਕੇ ਤੋਂ ਕਾਬੂ ਕੀਤਾ।