'ਪਲਸ ਪੋਲੀਓ ਮੁਹਿੰਮ' ਤਹਿਤ ਸਿਹਤ ਵਿਭਾਗ ਵਲੋਂ 876 ਟੀਮਾਂ ਗਠਿਤ - ਪੰਜਾਬ
'ਪਲਸ ਪੋਲੀਓ ਮੁਹਿੰਮ' ਤਹਿਤ 11 ਤੇ 12 ਮਾਰਚ ਨੂੰ ਸਿਹਤ ਵਿਭਾਗ ਦੀਆਂ 876 ਟੀਮਾਂ ਦਾ ਗਠਨ। ਘਰ-ਘਰ ਜਾ ਕੇ 0 ਤੋਂ 5 ਸਾਲ ਤੱਕ ਦੇ 1,14,541 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਲਿਆ ਫ਼ੈਸਲਾ।
'ਪਲਸ ਪੋਲੀਓ ਮੁਹਿੰਮ' ਤਹਿਤ ਮੀਟਿੰਗ।
ਮੋਗਾ: ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫ਼ੋਰਸ ਦੀ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਨੇ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹਾਂ ਟੀਕਾਕਰਨ ਅਫ਼ਸਰ ਮੋਗਾ ਡਾ: ਹਰਿੰਦਰ ਕੁਮਾਰ ਸ਼ਰਮਾ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ।
Last Updated : Feb 28, 2019, 4:32 PM IST