ਪੰਜਾਬ

punjab

ETV Bharat / state

100 ਏਕੜ ਜ਼ਮੀਨ 'ਚ ਹੋਵੇਗੀ ਰਾਹੁਲ ਗਾਂਧੀ ਦੀ ਰੈਲੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਮੋਗਾ ਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ। 100 ਏਕੜ ਜ਼ਮੀਨ 'ਚ ਕੀਤੀ ਜਾਵੇਗੀ ਰੈਲੀ। ਸਵਾ ਲੱਖ ਲੋਕਾਂ ਦੇ ਬੈਠਣ ਦਾ ਕੀਤਾ ਗਿਆ ਪ੍ਰਬੰਧ

ਰੈਲੀ ਸਥਾਨ

By

Published : Mar 5, 2019, 11:41 AM IST

ਮੋਗਾ: ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੀ ਮੋਗਾ ਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। 7 ਮਾਰਚ ਨੂੰ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਰਾਹੁਲ ਗਾਂਧੀ ਦੀ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ। ਰੈਲੀ ਲਈ 100 ਏਕੜ ਜ਼ਮੀਨ ਘੇਰੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਸੰਦੀਪ ਸੰਧੂ ਨੇ ਮੋਗਾ ਪਹੁੰਚ ਕੇ ਤਿਆਰੀਆਂ ਦਾ ਜ਼ਾਇਜਾ ਲਿਆ। ਉਨ੍ਹਾਂ ਦੱਸਿਆ ਕਿ 100 ਏਕੜ ਜ਼ਮੀਨ 'ਚ ਸਵਾ ਲੱਖ ਲੋਕਾਂ ਦੇ ਬੈਠਣ ਦਾ ਇੰਤਜਾਮ ਕੀਤਾ ਗਿਆ ਹੈ। ਇਸ ਤੋਂ ਇਲਾਵਾ 5 ਹਜ਼ਾਰ ਵੱਡੀਆਂ ਬੱਸਾਂ ਦੀ ਪਾਰਕਿੰਗ ਦਾ ਇੰਤਜਾਮ ਕੀਤਾ ਜਾ ਰਿਹਾ ਹੈ। ਵੀਆਈਪੀ ਮੂਵਮੇਂਟ ਨੂੰ ਘੱਟ ਕਰਣ ਲਈ ਹੈਲੀਪੈਡ ਨੂੰ ਪੰਡਾਲ ਦੇ ਕੋਲ ਹੀ ਬਣਾਇਆ ਜਾਵੇਗਾ।

ਰੈਲੀ ਲਈ ਜਿਹੜੇ ਕਿਸਾਨਾਂ ਦੀ ਜ਼ਮੀਨ ਲਈ ਗਈ ਹੈ। ਉਨ੍ਹਾਂ ਨੂੰ 40 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਗਿਆ ਹੈ। ਹਾਲਾਂਕਿ ਕਿਸਾਨਾਂ ਨੇ 50 ਹਜ਼ਾਰ ਰੁਪਏ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਗੱਲ 40 ਹਜ਼ਾਰ 'ਤੇ ਮੁੱਕੀ ਤੇ ਕਿਸਾਨ ਇਸ 'ਤੇ ਸੰਤੁਸ਼ਟ ਹਨ।

ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰੈਲੀ ਨੂੰ ਲੈ ਕੇ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਵੀ ਕਰੜੇ ਇੰਤਜ਼ਾਮ ਕੀਤੇ ਜਾ ਰਹੇ ਹਨ।

ਦੂਜੇ ਪਾਸੇ, ਜਦੋ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਰਾਜਵੰਤ ਮਾਲਾਹ ਨੂੰ ਰੈਲੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਰੈਲੀ ਉਦੋਂ ਹੀ ਸਾਰਥਕ ਹੋਵੇਗੀ। ਜਦ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ।

ABOUT THE AUTHOR

...view details