ਪੰਜਾਬ

punjab

ETV Bharat / state

ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਪ੍ਰਾਪਰਟੀ ਡੀਲਰ ਨੇ ਕੀਤੀ ਖੁਦਕੁਸ਼ੀ, 4 'ਤੇ ਮਾਮਲਾ ਦਰਜ - money laundering case

ਮੋਗਾ ਦੇ ਇੱਕ ਪ੍ਰਾਪਰਟੀ ਡੀਲਰ ਨੇ ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਹੋ ਕੇ ਆਪਣੇ ਘਰ ਵਿੱਚ ਹੀ ਕੀਟਨਾਸ਼ਕ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੇ ਬਿਆਨਾਂ ਦੇ ਆਧਾਰ 'ਤੇ ਲੋਕਾਂ 'ਤੇ ਖੁਦਕੁਸ਼ੀ ਨੂੰ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ।

ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਪ੍ਰਾਪਰਟੀ ਡੀਲਰ ਨੇ ਕੀਤੀ ਖੁਦਕੁਸ਼ੀ
ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਪ੍ਰਾਪਰਟੀ ਡੀਲਰ ਨੇ ਕੀਤੀ ਖੁਦਕੁਸ਼ੀ

By

Published : Nov 8, 2020, 3:09 PM IST

ਮੋਗਾ: ਸ਼ਹਿਰ ਦੇ ਜਵਾਹਰ ਨਗਰ ਵਿਖੇ ਸਥਿਤ 8 ਨੰਬਰ ਗਲੀ ਦੇ ਵਸਨੀਕ ਇੱਕ ਪ੍ਰਾਪਰਟੀ ਡੀਲਰ ਨੇ ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਹੋ ਕੇ ਆਪਣੇ ਘਰ ਵਿੱਚ ਹੀ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ 4 ਲੋਕਾਂ 'ਤੇ ਖੁਦਕੁਸ਼ੀ ਨੂੰ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਚਾਰੋਂ ਮੁਲਜ਼ਮ ਮੌਕੇ ਤੋਂ ਫਰਾਰ ਹਨ।

ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਪ੍ਰਾਪਰਟੀ ਡੀਲਰ ਨੇ ਕੀਤੀ ਖੁਦਕੁਸ਼ੀ

ਜਾਣਕਾਰੀ ਦੇ ਮੁਤਾਬਕ ਜਵਾਹਰ ਨਗਰ ਨਿਵਾਸੀ ਸੁਨੀਲ ਗੋਇਲ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਉਹ ਆਪਣੇ ਕਾਰੋਬਾਰੀ ਸਾਥੀਆਂ ਤੋਂ ਦੁਖੀ ਚੱਲ ਰਿਹਾ ਸੀ, ਜਿਸ ਦੇ ਚੱਲਦੇ ਬੀਤੀ 3 ਨਵੰਬਰ ਨੂੰ ਸੁਨੀਲ ਗੋਇਲ ਨੇ ਆਪਣੇ ਘਰ ਵਿੱਚ ਹੀ ਕੀਟਨਾਸ਼ਕ ਦਵਾਈ ਨਿਗਲ ਲਈ। ਹਾਲਤ ਖ਼ਰਾਬ ਹੋਣ 'ਤੇ ਉਸ ਨੂੰ ਲੁਧਿਆਣਾ ਦੇ ਇੱਕ ਨਿਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਬੀਤੀ ਸ਼ਾਮ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਸ਼ਾਇਨਾ ਗੋਇਲ ਦੇ ਬਿਆਨਾਂ 'ਤੇ ਥਾਣਾ ਸਿਟੀ ਸਾਊਥ ਦੀ ਪੁਲਿਸ ਨੇ ਮ੍ਰਿਤਕ ਦੇ ਸਕੇ ਮਾਮੇ ਸਣੇ ਚਾਰ ਕਾਰੋਬਾਰੀ ਸਾਥੀਆਂ ਦੇ ਵਿਰੁੱਧ ਖੁਦਕੁਸ਼ੀ ਨੂੰ ਮਜਬੂਰ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕਰ ਲਿਆ।

ਦੋਸ਼ੀਆਂ ਦੀ ਤਲਾਸ਼ 'ਚ ਜੁਟੀ ਪੁਲਿਸ ਥਾਣਾ ਸਿਟੀ ਸਾਊਥ ਦੇ ਸਬ ਇੰਸਪੈਕਟਰ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਸੁਨੀਲ ਗੋਇਲ ਦੀ ਪਤਨੀ ਸ਼ਾਇਨਾ ਗੋਇਲ ਦੇ ਬਿਆਨਾਂ 'ਤੇ ਉਸ ਦੇ ਸਕੇ ਮਾਮੇ ਪਵਨ ਕੁਮਾਰ ਮਿੱਤਲ ਸਮੇਤ ਉਸ ਦੇ ਕਾਰੋਬਾਰੀ ਸਾਥੀ ਦੀਪਕ ਬੇਦੀ, ਅਮਨ ਤਾਇਲ ਅਤੇ ਮਨੋਜ ਗੁਲਾਟੀ ਨਿਵਾਸੀ ਮੋਗਾ ਦੇ ਵਿਰੁੱਧ ਖ਼ੁਦਕੁਸ਼ੀ ਕਰਨ ਦੇ ਦੋਸ਼ ਵਿੱਚ ਧਾਰਾ 306 ਦੇ ਤਹਿਤ ਕੇਸ ਦਰਜ ਕਰ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

...view details