ਮੋਗਾ : ਜ਼ਿਲ੍ਹੇ ਦੇ ਨੇਚਰ ਪਾਰਕ ਵਿੱਚ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਵਿੱਚ ਅਰਥੀ ਫੂਕ ਮਾਰਚ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ (Protest Against Punjab Govt by Dalit Community) ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ, ਪਰ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨਾਲ ਅਜੇ ਵੀ ਧੱਕਾ ਹੋ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ 15 ਅਗਸਤ ਤੋਂ ਪੰਜਾਬ ਭਰ ਵਿੱਚ ਧਰਨੇ-ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਨਾਅਰਾ ਦਿੱਤਾ ਹੈ ਕਿ ਇਹ ਅਜ਼ਾਦੀ ਨਹੀਂ, ਗੁਲਾਮੀ ਹੈ, ਜਾਤੀ ਭ੍ਰਿਸ਼ਟਾਚਾਰ ਹੈ (Dalit community with BSP leaders in Moga) ਅਤੇ ਗਰੀਬੀ ਹੈ, ਇਹ ਅਜ਼ਾਦੀ ਨਹੀਂ, ਇਹ ਪੰਜਾਬ ਦੀ ਗੁਲਾਮੀ ਹੈ।
ਬਾਸਪਾ ਦੇ ਆਗੂਆਂ ਨਾਲ ਦਲਿਤ ਭਾਈਚਾਰੇ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ
ਪ੍ਰਦਰਸ਼ਨਕਾਰੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 178 ਨੌਕਰੀਆਂ ਕੱਢੀਆਂ ਗਈਆਂ ਸਨ, ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵਾਂਝਾ ਰੱਖਿਆ ਗਿਆ ਸੀ, ਜਿਸ ਬਾਰੇ ਉਨ੍ਹਾਂ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਸੀ। ਇੱਥੇ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਅਜਿਹਾ ਨਹੀਂ ਹੈ ਜਿਸ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਉਨ੍ਹਾਂ ਕਿਹਾ ਹੈ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਇੱਕ ਦਲਿਤ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ ਅਤੇ ਦਲਿਤਾਂ ਨੂੰ ਕੀ ਕਿਹਾ ਗਿਆ ਸੀ ਕਿ ਬਹੁਜਨ ਸਮਾਜ ਪਾਰਟੀ ਵਿੱਚ ਗੁੱਸਾ ਹੈ ਜਿਸ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਨੇ ਪਛਤਾਵਾ ਕਰਦਿਆਂ ਕਿਹਾ ਹੈ ਕਿ ਇੱਕ ਪਾਰਟੀ ਦਲਿਤਾਂ ਨੂੰ ਪੈਰਾਂ ਦੀ ਜੁੱਤੀ ਕਹਿ ਰਹੀ ਹੈ ਅਤੇ ਦੂਜੀ ਪਾਰਟੀ ਉਨ੍ਹਾਂ ਨੂੰ ਨਿਕੰਮੇ ਸਾਬਤ ਕਰਨ 'ਤੇ ਤੁਲੀ ਹੋਈ ਹੈ ਜਿਸ ਕਾਰਨ ਦਲਿਤ ਭਾਈਚਾਰੇ 'ਚ ਰੋਸ ਹੈ।
ਇਹ ਵੀ ਪੜ੍ਹੋ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਸ਼ੁਰੂ