ਮੋਗਾ:ਪੰਜਾਬ ਵਿੱਚ ਲਗਤਾਰ ਹੋ ਰਹੀਆਂ ਅਣਸੁਖਾਵੀਆਂ ਘਟਨਾਵਾਂ ਅਤੇ ਮਣੀਪੁਰ ਹਿੰਸਾ ਦੇ ਵਿਰੋਧ 'ਚ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਵਲੋਂ ਸਾਂਝੇ ਤੌਰ 'ਤੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਪੁਲਿਸ ਵਲੋਂ ਵੀ ਇਸ ਨੂੰ ਲੈਕੇ ਆਪਣੀ ਮੁਸਤੈਦੀ ਵਧਾ ਦਿੱਤੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਇਸ ਦੇ ਚੱਲਦੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਆਪਣੀ ਪੁਲਿਸ ਟੀਮ ਦੇ ਨਾਲ ਮੋਗਾ ਦੇ ਵੱਖ-ਵੱਖ ਥਾਵਾਂ 'ਤੇ ਫਲੈਗ ਮਾਰਚ ਕੱਢਿਆ ਗਿਆ ਹੈ।
ਜਥੇਬੰਦੀਆਂ ਵਲੋਂ ਬੰਦ ਦਾ ਸੱਦਾ: ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਜਥੇਬੰਦੀਆਂ ਵਲੋਂ 9 ਅਗਸਤ ਯਾਨੀ ਅੱਜ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਸਬੰਧੀ ਪੁਲਿਸ ਪੂਰੀ ਤਰਾਂ ਤਿਆਰ ਹੈ। ਐਸਅਸਪੀ ਨੇ ਦੱਸਿਆ ਕਿ 9 ਅਗਸਤ ਨੂੰ ਪੁਲਿਸ ਵਲੋਂ ਥਾਂ-ਥਾਂ 'ਤੇ ਨਾਕੇ ਵੀ ਲਾਏ ਜਾਣਗੇ ਤਾਂ ਜੋ ਕਿਸੇ ਵੀ ਸ਼ਰਾਰਤੀ ਨੂੰ ਸਮਾਂ ਰਹਿੰਦੇ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਨਾਲ ਪ੍ਰਸ਼ਾਸਨ ਦੀ ਮੀਟਿੰਗ ਹੋ ਚੁੱਕੀ ਹੈ ਤੇ ਉਨ੍ਹਾਂ ਦਾ ਸਾਰਾ ਪ੍ਰੋਗਰਾਮ ਵੀ ਸ਼ਾਂਤੀਪੂਰਬਕ ਰਹੇਗਾ।