ਮੋਗਾ:ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਾ. ਅਮਨਦੀਪ ਕੌਰ ਅਰੋੜਾ, ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ 2 ਮਈ ਨੂੰ ਕੈਬਨਿਟ ਮੰਤਰੀਆਂ ਦੀ ਅਹਿਮ ਮੀਟਿੰਗ ਵਿੱਚ ਵੱਡਾ ਫ਼ੈਸਲਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ (Punjab Cabinet approves 26454 posts of various departments) ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਵੀ ਪੰਜਾਬ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜੋ:ਸੁਨੀਲ ਜਾਖੜ ਦੇਣਗੇ ਕਾਂਗਰਸ ਨੂੰ ਝਟਕਾ, 13 ਤੋਂ 15 ਮਈ ਵਿਚਕਾਰ ਚਿੰਤਨ ਸ਼ਿਵਰ 'ਚ ਖੋਲਣਗੇ ਹਾਈ ਕਮਾਂਡ ਦੀ ਪੋਲ
ਉਹਨਾਂ ਨੇ ਕਿਹਾ ਕਿ ਕੈਬਨਿਟ ਦੇ ਇਸ ਫ਼ੈਸਲੇ ਨਾਲ ਹੁਣ ਇਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇਗੀ। ਦਰਅਸਲ ਪਹਿਲਾਂ ਜੇਕਰ ਕੋਈ ਵਿਧਾਇਕ ਦੋ ਵਾਰ ਜਾਂ ਉਸ ਤੋਂ ਵੱਧ ਵਾਰ ਚੋਣ ਜਿੱਤਦਾ ਸੀ ਤਾਂ ਉਸ ਨੂੰ ਉਨੀ ਵਾਰ ਦੀ ਹੀ ਪੈਨਸ਼ਨ ਦਿੱਤੀ ਜਾਂਦੀ ਸੀ ਪਰ ਹੁਣ ਮਾਨ ਸਰਕਾਰ ਦੇ ਫ਼ੈਸਲੇ ਅਨੁਸਾਰ ਵਿਧਾਇਕ ਭਾਵੇਂ ਜਿੰਨੀ ਵੀ ਵਾਰ ਚੋਣ ਜਿੱਤ ਚੁੱਕਿਆ ਹੋਵੇ, ਪੈਨਸ਼ਨ ਉਸ ਨੂੰ ਮਹਿਜ਼ ਇਕ ਵਾਰ ਦੀ ਹੀ ਮਿਲੇਗੀ।