ਮੋਗਾ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਜੋ ਕਿ ਖੁਦ ਲੰਬੇ ਸਮੇਂ ਤੋਂ ਸਮਾਜ ਸੇਵੀ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਸਨ, ਵੱਲੋਂ ਮੋਗਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਆਮ ਲੋਕਾਂ ਨੂੰ ਸਰਕਾਰੀ ਨੀਤੀਆਂ ਦਾ ਵੱਧ ਤੋਂ ਵੱਧ ਲਾਹਾ ਪਹੁੰਚਾਉਣ ਲਈ ਮਿਤੀ 14 ਮਈ ਦਿਨ ਸ਼ਨੀਵਾਰ ਨੂੰ ਧਵਨ ਪੈਲੇਸ ਮੋਗਾ ਵਿਖੇ ਸਵੇਰੇ 11 ਵਜੇ ਇੱਕ ਖਾਸ ਮੀਟਿੰਗ ਕਰਨ ਜਾ ਰਹੇ ਹਨ।
ਇਸ ਮੀਟਿੰਗ ਦਾ ਆਯੋਜਨ ਕਰਨ ਜਾ ਰਹੀ ਸੰਸਥਾ ਜ਼ਿਲ੍ਹਾ ਰੂਰਲ ਐੱਨ ਜੀ ਓ ਕਲੱਬਜ ਐਸੋਸੀਏਸ਼ਨ ਮੋਗਾ ਅਤੇ ਜ਼ਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਟਿੰਗ ਕੁਲਤਾਰ ਸਿੰਘ ਸੰਧਵਾ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਮੋਗਾ ਦੇ ਵਿਧਾਇਕ ਅਮਨਦੀਪ ਕੌਰ ਅਰੋੜਾ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਬਿਲਾਸਪੁਰ, ਬਾਘਾ ਪੁਰਾਣਾ ਦੇ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ, ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਤੋਂ ਜ਼ਿਲ੍ਹੇ ਭਰ ਦੀਆਂ ਪੇਂਡੂ ਅਤੇ ਸ਼ਹਿਰੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਨੇੜੇ ਦੇ ਜ਼ਿਲ੍ਹਿਆਂ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ।