ਮੋਗਾ: ਪੰਜਾਬ ਦੇ ਜਿਆਦਾਤਰ ਨੌਜਵਾਨਾਂ ਦੀ ਸੁਪਨਾ ਵਿਦੇਸ਼ ਜਾਣ ਦਾ ਹੈ ਤਾਂ ਜੋ ਉਹ ਆਪਣੇ ਘਰ ਦੀ ਆਰਥਿਕ ਹਲਾਤ ਨੂੰ ਸੁਧਾਰ ਸਕੇ ਅਤੇ ਆਪਣੇ ਮਾਪਿਆਂ ਦੇ ਹਰ ਇੱਕ ਸੁਪਨੇ ਨੂੰ ਪੂਰਾ ਕਰ ਸਕਣ, ਪਰ ਇਹ ਸੁਪਨੇ ਕੁਝ ਨੌਜਵਾਨਾਂ ਦੇ ਹੀ ਪੂਰੇ ਹੋ ਪਾਂਦੇ ਹਨ। ਅਜਿਹਾ ਹੀ ਇੱਕ ਨੌਜਵਾਨ ਮੋਗਾ ਤੋਂ ਆਸਟ੍ਰੇਲੀਆ ਗਿਆ ਸੀ ਪਰ ਉੱਥੇ ਉਸਦੀ ਅਚਾਨਕ ਮੌਤ ਹੋ ਗਈ ਜਿਸ ਕਾਰਨ ਪਰਿਵਾਰ ਚ ਸੋਗ ਦੀ ਲਹਿਰ ਛਾ ਗਈ ਹੈ।
ਨੌਜਵਾਨ ਤਿੰਨ ਸਾਲ ਪਹਿਲਾਂ ਗਿਆ ਸੀ ਆਸਟ੍ਰੇਲੀਆ : ਦੱਸ ਦਈਏ ਕਿ ਨੌਜਵਾਨ ਲਵਪ੍ਰੀਤ ਪਿੰਡ ਬਹਿਰਾਮਕੇ ਦਾ ਰਹਿਣ ਵਾਲਾ ਸੀ ਜੋ ਕਿ ਤਿੰਨ ਸਾਲ ਪਹਿਲਾਂ ਸਿਡਨੀ ਆਸਟ੍ਰੇਲੀਆ ਚ ਪੜਾਈ ਕਰਨ ਅਤੇ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ। ਜਿੱਥੋਂ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਦਮੇ ਚ ਹੈ। ਮਿਲੀ ਜਾਣਕਾਰੀ ਮੁਤਾਬਿਕ 23 ਸਾਲਾਂ ਨੌਜਵਾਨ ਲਵਪ੍ਰੀਤ ਆਪਣੀ ਦੋ ਭੈਣਾਂ ਦਾ ਇੱਕਲੌਤਾ ਭਰਾ ਸੀ।