ਪੰਜਾਬ

punjab

ETV Bharat / state

ਰਾਹੁਲ ਦੀ ਪੰਜਾਬ ਫੇਰੀ ਦੌਰਾਨ ਮੋਦੀ ਹੀ ਰਹੇ ਨਿਸ਼ਾਨ 'ਤੇ - rahul gandhi rally in punjab

ਮੋਗਾ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੋਗਾ ਵਿੱਚ ਜਨਸਭਾ ਨੂੰ ਸੰਬੋਧਨ ਕੀਤਾ। ਇਹ ਜਨਸਭਾ 'ਵਧਦਾ ਪੰਜਾਬ ਬਦਲਦਾ ਪੰਜਾਬ' ਨਾਂਅ ਹੇਠ ਕੀਤੀ ਗਈ ਸੀ। ਇਸ ਰੈਲੀ ਵਿੱਚ ਰਾਹੁਲ ਗਾਂਧੀ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

rahul gandhi

By

Published : Mar 7, 2019, 4:18 PM IST

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੈਲੀ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਨਾਲ ਕੀਤੀ। ਇਸ ਤੋਂ ਬਾਅਦ ਗਾਂਧੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ 'ਤੇ ਜਮ ਕੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੀਐਮ ਮੋਦੀ ਨੇ ਦੇਸ਼ ਦੇ ਕਿਸਾਨਾਂ ਦਾ ਕਰਜ਼ਾ ਮਾਫ਼ ਨਹੀਂ ਕੀਤਾ। ਜਦੋਂ ਕਿ ਕਾਂਗਰਸ ਸ਼ਾਸ਼ਤ ਸੂਬਿਆਂ ਵਿੱਚ ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ ਹੈ।

ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਪੀਐੱਮ ਮੋਦੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਮੇਰੇ ਨਾਲ ਰਾਫ਼ੇਲ ਮੁੱਦੇ 'ਤੇ 15 ਮਿੰਟ ਤੱਕ ਬਹਿਸ ਤਾਂ ਕਰ ਕੇ ਵੇਖਣ।

ਰਾਹੁਲ ਗਾਂਧੀ ਨੇ ਮੋਗਾ ਵਿੱਚ ਜਲਸੇ ਦੌਰਾਨ ਕਿਹਾ ਕਿ ਪੀਐਮ ਮੋਦੀ ਨੇ ਜੀਐਸਟੀ ਲਾਗੂ ਕਰ ਕੇ ਕੋਈ ਇਤਿਹਾਸਕ ਕੰਮ ਨਹੀਂ ਕੀਤਾ। ਜੀਐਸਟੀ ਤੋਂ ਸਾਰਾ ਦੇਸ਼ ਦੁਖੀ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਸੱਤਾ ਵਿੱਚ ਆਉਦੀ ਹੈ ਤਾਂ ਉਹ ਜੀਐਸਟੀ ਵਿੱਚ ਬਹੁਤ ਬਦਲਾਅ ਕਰਨਗੇ।

ਪੰਜਾਬ ਵਿੱਚ ਹੋ ਰਹੀ ਜਨਸਭਾ ਵਿੱਚ ਪੰਜਾਬ ਸਰਕਾਰ ਦੀ ਸ਼ਲਾਘਾ ਤਾਂ ਬਣਦੀ ਹੀ ਸੀ ਤਾਂ ਰਾਹੁਲ ਗਾਂਧੀ ਨੇ ਪੰਜਾਬ ਸਰਕਾਰ ਦੇ ਕੰਮਾਂ ਦੀ ਤਰੀਫ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ੇ ਦੇ ਕਾਰੋਬਾਰ ਦਾ ਲੱਕ ਤੋੜ ਦਿੱਤਾ ਹੈ। ਗਾਂਧੀ ਨੇ ਕਿਹਾ ਜੇ ਦੇਸ਼ ਵਿੱਚ ਉਨ੍ਹਾਂ ਦੀ ਸਰਕਾਰ ਸੱਤਾ ਤੇ ਕਾਬਜ਼ ਹੁੰਦੀ ਹੈ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਵ ਪੂਰੇ ਦੇਸ਼ ਵਿੱਚ ਮਨਾਇਆ ਜਾਵੇਗਾ।

ABOUT THE AUTHOR

...view details