ਮੋਗਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਲੀਡਰਾਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵੱਖ-ਵੱਖ ਸੂਬਿਆਂ 'ਚ ਜਾ ਕੇ ਰੈਲੀਆਂ ਕਰ ਰਹੇ ਹਨ। ਇਸੇ ਲੜੀ 'ਚ ਅੱਜ ਰਾਹੁਲ ਗਾਂਧੀ ਪੰਜਾਬ ਫੇਰੀ 'ਤੇ ਹਨ। ਇਥੇ ਉਹ ਮੋਗਾ 'ਚ ਰੈਲੀ ਨੂੰ ਸੰਬੋਧਨ ਕਰਨਗੇ।
ਰਾਹੁਲ ਗਾਂਧੀ ਮੋਗਾ ਦੇ ਪਿੰਡ ਕਿੱਲੀ ਚਾਹਲਾਂ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੇਗੀ। ਖ਼ਾਸ ਗੱਲ ਇਹ ਹੈ ਕਿ ਰਾਹੁਲ ਗਾਂਧੀ ਰੈਲੀ ਦੌਰਾਨ ਖੇਤ ਮਜ਼ਦੂਰਾਂ ਦੇ 550 ਕਰੋੜ ਰੁਪਏ ਦੇ ਕਰਜ਼ ਦੀ ਪਹਿਲੀ ਕਿਸ਼ਤ ਜਾਰੀ ਕਰਨਗੇ। ਰਾਹੁਲ ਮੋਗਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ।
ਅੱਜ ਪੰਜਾਬ ਫੇਰੀ 'ਤੇ ਰਾਹੁਲ ਗਾਂਧੀ, ਮੋਗਾ 'ਚ ਰੈਲੀ ਨੂੰ ਕਰਨਗੇ ਸੰਬੋਧਨ
ਅੱਜ ਪੰਜਾਬ ਦੌਰੇ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ। ਮੋਗਾ ਦੇ ਪਿੰਡ ਕਿੱਲੀ ਚਾਹਲਾਂ 'ਚ ਰੈਲੀ ਨੂੰ ਕਰਨਗੇ ਸੰਬੋਧਨ। ਖੇਤ ਮਜ਼ਦੂਰਾਂ ਦੇ 550 ਕਰੋੜ ਰੁਪਏ ਦੇ ਕਰਜ਼ ਦੀ ਪਹਿਲੀ ਕਿਸ਼ਤ ਕਰਨਗੇ ਜਾਰੀ।
ਫ਼ਾਈਲ ਫ਼ੋਟੋ
ਰੈਲੀ ਲਈ ਪ੍ਰਬੰਧ
ਕਿੱਲੀ ਚਾਹਲਾਂ ਦੀ 100 ਏਕੜ ਜ਼ਮੀਨ 'ਤੇ ਰਾਹੁਲ ਗਾਂਧੀ ਦੀ ਰੈਲੀ ਹੋਵੇਗੀ ਜਿਥੇ ਸਵਾ ਲੱਖ ਲੋਕਾਂ ਦੇ ਬੈਠਣ ਦਾ ਇੰਤਜਾਮ ਕੀਤਾ ਗਿਆ ਹੈ। ਇਸ ਤੋਂ ਇਲਾਵਾ 5 ਹਜ਼ਾਰ ਵੱਡੀਆਂ ਬੱਸਾਂ ਦੀ ਪਾਰਕਿੰਗ ਦਾ ਇੰਤਜਾਮ ਕੀਤਾ ਗਿਆ ਹੈ। ਵੀਆਈਪੀ ਮੂਵਮੇਂਟ ਨੂੰ ਘੱਟ ਕਰਨ ਲਈ ਹੈਲੀਪੈਡ ਨੂੰ ਪੰਡਾਲ ਦੇ ਕੋਲ ਹੀ ਬਣਾਇਆ ਗਿਆ ਹੈ।