ਸਵੀਪ ਪ੍ਰੋਗਰਾਮ ਤਹਿਤ ਕੀਤਾ ਗਿਆ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ - lok sabha polls 2019
ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਨਿਰਮੋਹੀ ਕੁਸ਼ਟ ਆਸ਼ਰਮ ਮੋਗਾ ਵਿਖੇ ਲਗਾਇਆ ਜਾਗਰੂਕਤਾ ਕੈਂਪ।
ਮੋਗਾ: ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਨਿਰਮੋਹੀ ਕੁਸ਼ਟ ਆਸ਼ਰਮ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਵੋਟ ਦੀ ਵਰਤੋਂ ਕਰਨ ਦੀ ਕੀਤੀ ਅਪੀਲ।
ਇਸ ਕੈਂਪ ਦੌਰਾਨ ਸਹਾਇਕ ਕਮਿਸ਼ਨਰ ਲਾਲ ਵਿਸਵਾਸ਼ ਬੈਂਸ ਅਤੇ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਕੁਸ਼ਟ ਰੋਗੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਲਈ ਵੱਧ ਤੋਂ ਵੱਧ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ।
ਇਸ ਮੌਕੇ ਉਨ੍ਹਾਂ ਵੋਟਰਾਂ ਨੂੰ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਸੰਵਿਧਾਨਕ ਹੱਕ ਵੋਟ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।
ਸਵੀਪ ਨੋਡਲ ਅਫ਼ਸਰ ਨੇ ਆਮ ਲੋਕਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ. ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ. ਮਸ਼ੀਨ ਦੇ ਨਾਲ-ਨਾਲ ਵੀ.ਵੀ.ਪੈਟ. ਦੀ ਵੀ ਵਰਤੋਂ ਕੀਤੀ ਜਾਵੇਗੀ ਜਿਸ ਰਾਹੀਂ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਦੇ ਹਨ ਕਿ ਉਨ੍ਹਾਂ ਨੇ ਜਿਹੜੇ ਉਮੀਦਵਾਰ ਨੂੰ ਵੋਟ ਪਾਈ ਹੈ, ਉਨ੍ਹਾਂ ਦੀ ਵੋਟ ਉਸੇ ਉਮੀਦਵਾਰ ਨੂੰ ਹੀ ਪਈ ਹੈ।