ਮੋਗਾ: ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਤੋਂ ਦਿਲ ਨੂੰ ਵਲੂੰਦਰ ਵਾਲੀ ਖ਼ਬਰ ਆਈ ਹੈ। ਇੱਥੋਂ ਦੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ 'ਤੇ ਇੱਕ ਗੁਟੱਕਾ ਸਾਹਿਬ ਅਗਨ ਭੇਟ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।
ਮੋਗਾ 'ਚ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਗੁਟਕਾ ਸਾਹਿਬ ਹੋਏ ਅਗਨ ਭੇਟ - Sacrifice of Guru Granth Sahib and Gutka Sahib in Moga with short circuit
ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਤੋਂ ਦਿਲ ਨੂੰ ਵਲੂੰਦਰ ਵਾਲੀ ਖ਼ਬਰ ਆਈ ਹੈ। ਇੱਥੋਂ ਦੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ 'ਤੇ ਇੱਕ ਗੁਟੱਕਾ ਸਾਹਿਬ ਅਗਨ ਭੇਟ ਹੋ ਗਏ।ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੱਸਿਆ ਕਿ ਦਰਬਾਰ ਸਾਹਿਬ 'ਚ ਪੱਖੇ ਤੋਂ ਸ਼ਾਰਟ ਸਰਕਟ ਹੋਣ ਤੋਂ ਬਾਅਦ ਅੱਗ ਲੱਗ ਗਈ। ਇਸ ਤੋਂ ਬਾਅਦ ਆਢ-ਗੁਆਂਢ ਦੇ ਲੋਕਾਂ ਨੇ ਵੇਖਿਆ ਕਿ ਤਾਂ ਉਨ੍ਹਾਂ ਅੰਦਰ ਆ 'ਤੇ ਵੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਇੱਕ ਗੁਟਕਾ ਸਾਹਿਬ ਅਗਨ ਭੇਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਵੇਲੇ ਘਰੇਲੂ ਕੰਮ ਲਈ ਬਠਿੰਡੇ ਗਏ ਹੋਏ ਸਨ।
ਮੌਕੇ ਪਹੁੰਚੇ ਮੋਗਾ ਦੇ ਐੱਸਡੀਐੱਮ ਸਤਵੰਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਰਾਹੀਂ ਪਤਾ ਲੱਗਿਆ ਹੈ ਕਿ ਇਹ ਘਟਨਾ ਸ਼ਾਰਟ ਸਰਕਟ ਕਾਰਨ ਵਾਪਰੀ ਹੈ। ਉਨ੍ਹਾਂ ਕਿਹਾ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਜਾਂਚ ਕੀਤੀ ਜਾ ਰਹੀ ਹੈ।