ਮੋਗਾ: 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਲਈ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ 44 ਉਮੀਦਵਾਰਾਂ ਦਾ ਐਲਾਨ ਕੀਤਾ। ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਉਹ ਕਾਂਗਰਸ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੋਗਾ ਦੇ ਕਿਸੇ ਵੀ ਵਾਰਡ ਵਿੱਚ ਜੇ ਕਿਸੇ ਉਮੀਦਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨਹੀਂ ਮਿਲ ਪਾ ਰਹੀ ਤਾਂ ਉਸ ਨੂੰ ਆਮ ਆਦਮੀ ਪਾਰਟੀ ਬਤੌਰ ਉਮੀਦਵਾਰ ਸ਼ਰਨ ਦੇ ਰਹੀ ਹੈ।
ਅਕਾਲੀ ਦਲ ਆਪਣੇ ਬਲਬੂਤੇ 'ਤੇ ਲੜੇਗਾ ਚੋਣਾਂ
ਭਾਜਪਾ ਨਾਲ ਗਠਬੰਧਨ ਟੁੱਟਣ ਤੋਂ ਬਾਅਦ ਅਕਾਲੀ ਦਲ ਵੱਲੋਂ ਇਕੱਲੇ ਚੋਣਾਂ ਲੜਨ ਦੇ ਸਵਾਲ 'ਤੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਆਪਣੇ ਬਲਬੂਤੇ 'ਤੇ ਚੋਣਾਂ ਲੜਦਾ ਆਇਆ ਹੈ ਅਤੇ ਹੁਣ ਵੀ ਆਪਣੇ ਬਲਬੂਤੇ 'ਤੇ ਹੀ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਹੀ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੂੰ ਬੇਨਤੀ ਕੀਤੀ ਸੀ, ਕਿ ਅਜਿਹੇ ਬਿੱਲਾਂ ਕਾਰਨ ਮਾਹੌਲ ਖ਼ਰਾਬ ਹੋ ਸਕਦਾ ਹੈ ਪਰ ਇਸਦੇ ਬਾਵਜੂਦ ਇਹ ਕਾਨੂੰਨ ਪਾਸ ਕਰ ਦਿੱਤੇ, ਜਿਸ ਦਾ ਬਾਅਦ ਵਿੱਚ ਅਕਾਲੀ ਦਲ ਨੇ ਡਟ ਕੇ ਵਿਰੋਧ ਕੀਤਾ।
ਕੈਬਿਨੇਟ ਮੰਤਰੀ ਆਸ਼ੂ ਨੂੰ ਨਿਓਂਦਰਾ ਨਾ ਪਾਉਣ ਦੀ ਦਿੱਤੀ ਚਿਤਾਵਨੀ