ਮੋਗਾ:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਇੱਕ ਤੋਂ ਬਾਅਦ ਇੱਕ ਵੱਡੇ ਖੁਲਾਸੇ ਹੋ ਰਹੇ ਹਨ। ਹੁਣ ਮੂਸੇਵਾਲਾ ਦਾ ਕਤਲ ਕਰਕੇ ਫ਼ਰਾਰ ਹੋਏ ਸ਼ੂਟਰਾਂ ਦੀਆਂ ਨਵੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਸ਼ੂਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ (shooters Manu Kussa and Jagrup Rupa) ਦੀਆਂ ਦੱਸੀਆਂ ਜਾ ਰਹੀਆਂ ਹਨ।
ਇਹ ਜੋ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ ਕਤਲ ਤੋਂ ਬਆਦ ਦੀਆਂ ਦੱਸੀਆਂ ਜਾ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਏ ਸਨ ਅਤੇ ਪੁਲਿਸ ਉਨ੍ਹਾਂ ਦੀ ਲਗਾਤਾਰ ਭਾਲ ਕਰ ਰਹੀ ਹੈ। 21 ਜੂਨ ਨੂੰ ਮੋਗਾ ਦੇ ਪਿੰਡ ਸਮਾਲਸਰ 'ਚ ਦਿਖੇ ਇਹ ਗੈਂਗਸਟਰ ਦਿਖੇ ਸਨ ਅਤੇ ਮੋਟਰਸਾਇਕਲ ’ਤੇ ਜਾਂਦੇ ਦਿਖਾਈ ਦਿੱਤੇ ਹਨ। ਸੂਤਰਾਂ ਮੁਤਾਬਿਕ ਉਹ ਦੋਵੇਂ ਤਰਨਤਾਰਨ ਵੱਲ ਭੱਜੇ ਸਨ। ਦੋਹਾਂ ਦੀ ਤਲਾਸ਼ 'ਚ ਪੰਜਾਬ ਅਤੇ ਦਿੱਲੀ ਪੁਲਿਸ ਛਾਪੇਮਾਰੀ ਕਰ ਰਹੀ ਹੈ।