ਮੋਗਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ ਵਿੱਚ ਇੱਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰ੍ਹਵੀਂ ਜਮਾਤ ਦੇ 6 ਵਿਦਿਆਥੀਆਂ ਨੂੰ ਨਿੱਜੀ ਤੌਰ 'ਤੇ ਸਮਾਰਟ ਫੋਨ ਸੌਂਪੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੀ ਮੋਗਾ ਵਿਖੇ ਵੀ ਵਿਧਾਇਕ ਸੁਖਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਵਿਦਿਆਰੀਥਆਂ ਨੂੰ "ਪੰਜਾਬ ਸਮਾਰਟ ਕੁਨੈਕਟ ਸਕੀਮ" ਅਧੀਨ ਫੋਨ ਵੰਡੇ।
"ਪੰਜਾਬ ਸਮਾਰਟ ਕੁਨੈਕਟ ਸਕੀਮ" ਅਧੀਨ ਮੋਗਾ 'ਚ ਵੀ ਵੰਡੇ ਗਏ ਵਿਦਿਆਰਥੀਆਂ ਨੂੰ ਸਮਾਰਟ ਫੋਨ ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸੀਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਮੋਬਾਇਲ ਫੋਨ ਦਿੱਤੇ ਹਨ। ਅਸੀਂ ਪੜ੍ਹਨਾ ਚਾਹੁੰਦੇ ਸੀ ਪਰ ਮਜ਼ਬੂਰੀ ਸੀ ਅਸੀਂ ਮੋਬਾਇਲ ਨਹੀਂ ਖਰੀਦ ਸਕਦੇ ਸੀ ਅੱਜ ਅਸੀਂ ਮੋਬਾਈਲ ਰਾਹੀਂ ਆਨ-ਲਾਈਨ ਆਪਣੀ ਪੜ੍ਹਾਈ ਕਰ ਸਕਦੇ ਹਾਂ ਅਤੇ ਆਪਣੇ ਘਰਦਿਆਂ ਦਾ ਅਤੇ ਆਪਣਾ ਸੁਪਨਾ ਪੂਰਾ ਕਰ ਸਕਦੇ ਹਾਂ।
ਫੋਨ ਵੰਡ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਕਿਹਾ ਅੱਜ ਅਸੀਂ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੇ ਤਹਿਤ ਮੋਗਾ ਜ਼ਿਲ੍ਹੇ ਵਿੱਚ ਮੋਬਾਈਲ ਦੇ ਰਹੇ ਹਾਂ ਜੋ ਬੱਚੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਹਨ ਅਤੇ ਮੋਬਾਈਲ ਨਹੀਂ ਖਰੀਦ ਸਕਦੇ। ਅੱਜ ਜ਼ਰੂਰਤ ਮੰਦ ਬੱਚਿਆਂ ਨੂੰ ਮੋਬਾਇਲ ਦਿੱਤੇ ਗਏ ਅਸੀਂ ਉਮੀਦ ਕਰਦੇ ਹਾਂ ਕਿ ਬੱਚੇ ਆਨਲਾਈਨ ਆਪਣੀ ਪੜਾਈ ਜਾਰੀ ਰੱਖਣਗੇ ਅਤੇ ਚੰਗੇ ਨੰਬਰ ਲੈ ਕੇ ਪਾਸ ਹੋਣਗੇ
ਇਸ ਮੌਕੇ ਵਿਧਾਇਕ ਸੁਖਜੀਤ ਸਿੰਘ ਨੇ ਕਿਹਾ ਜੋ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕੀਤਾ ਹੈ ਅਤੇ ਜੋ ਵਾਧੇ ਕੀਤੇ ਹਨ ਉਹ ਸਾਰੇ ਪੂਰੇ ਕੀਤੇ ਜਾਣਗੇ। ਪਿੰਡਾਂ ਅਤੇ ਸ਼ਹਿਰਾਂ ਵਿੱਚ ਵੀ ਵਿਕਾਸ ਕਾਰਜ ਚੱਲ ਰਹੇ ਹਨ ਅਸੀਂ ਅੱਜ ਸਾਰੇ ਕੈਪਟਨ ਅਮਰਿੰਦਰ ਸਿੰਘ ਜੀ ਦਾ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਅੱਜ ਬੱਚਿਆਂ ਨੂੰ ਮੁਬਾਇਲ ਦਿੱਤੇ ਹਨ। ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਵੀ ਇਸ ਦੀ ਬਹੁਤ ਜ਼ਰੂਰਤ ਸੀ ਕਿਉਂ ਕੇ ਕੋਰੋਨਾ ਕਾਰਨ ਸਕੂਲ ਬੰਦ ਹੈ ਅਤੇ ਪੜ੍ਹਾਈ ਬਹੁਤ ਜ਼ਰੂਰੀ ਹੈ ਹੁਣ ਬੱਚੇ ਘਰ ਬੈਠੇ ਪੜਾਈ ਕਰ ਸਕਣਗੇ।