ਪੰਜਾਬ

punjab

ETV Bharat / state

ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਤ - ਇਨਾਮ ਵੰਡ ਪ੍ਰੋਗਰਾਮ

ਮੋਗਾ ਦੇ ਬਿਲਾਸਪੁਰ ਪਿੰਡ ਵਿੱਚ ਯੁਵਕ ਸੇਵਾਵਾਂ ਕੱਲਬ ਵੱਲੋਂ ਬੱਚਿਆਂ ਨੂੰ ਸਨਮਾਨਤ ਕਰਨ ਲਈ ਖ਼ਾਸ ਇਨਾਮ ਵੰਡ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੜ੍ਹਾਈ ਅਤੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਸਨਮਾਨਤ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਐੱਸਪੀ ਰਤਨ ਸ਼ਿੰਘ ਬਰਾੜ ਨੇ ਬੱਚਿਆਂ ਨੂੰ ਨਸ਼ੇ ਛੱਡ ਕੇ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਤ ਕੀਤਾ।

ਫੋਟੋ

By

Published : Oct 10, 2019, 1:32 PM IST

ਮੋਗਾ : ਸ਼ਹਿਰ ਦੇ ਬਿਲਾਸਪੁਰ ਪਿੰਡ ਵਿੱਚ ਯੁਵਕ ਸੇਵਾਵਾਂ ਕੱਲਬ ਵੱਲੋਂ ਇੱਕ ਖ਼ਾਸ ਇਨਾਮ ਵੰਡ ਪ੍ਰੋਗਰਾਮ ਕਰਵਾਇਆ ਗਿਆ।

ਇਹ ਪ੍ਰੋਗਰਾਮ ਪਿੰਡ ਦੇ ਸਰਕਾਰੀ ਸਕੂਲ ਦੇ ਸਟੇਡੀਅਮ ਵਿੱਚ ਕਰਵਾਇਆ ਗਿਆ। ਇਸ ਵਿੱਚ ਖੇਡਾਂ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਅਤੇ ਪੜ੍ਹਾਈ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਬੱਚਿਆ ਨੂੰ ਸਨਮਾਨਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਐੱਸਪੀ ਰਤਨ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਵੀਡੀਓ

ਐੱਸਪੀ ਰਤਨ ਸਿੰਘ ਬਰਾੜ ਨੇ ਯੁਵਕ ਸੇਵਾਵਾਂ ਕੱਲਬ ਵੱਲੋਂ ਬੱਚਿਆਂ ਦੇ ਸਨਮਾਨ ਲਈ ਉਲੀਕੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜ਼ਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਚੰਗੀ ਪੜ੍ਹਾਈ ਅਤੇ ਸਮਾਜਿਕ ਸੇਵਾ ਕਰਨ ਲਈ ਪ੍ਰੇਰਤ ਕਰਨਾ ਇੱਕ ਵੱਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਨਵੀਂ ਪੀੜ੍ਹੀ ਨਾਲ ਵੱਧੀਆ ਅਤੇ ਸਿੱਖਿਆਤਮਕ ਵਿਵਹਾਰ ਅਪਣਾਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਹੀਣ ਭਾਵਨਾ ਅਤੇ ਨਸ਼ੇ ਆਦਿ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੰਝ ਕਰਨ ਨਾਲ ਬੱਚੇ ਆਪਣੇ ਮਾਤਾ-ਪਿਤਾ ਨੂੰ ਮਿੱਤਰ ਸਮਝ ਹਰ ਮੁਸ਼ਕਲ ਅਸਾਨੀ ਨਾਲ ਸਾਂਝੀ ਕਰ ਸਕਦੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਵੀ ਮਾਤਾ-ਪਿਤਾ ਦੇ ਆਗਿਆਕਾਰੀ ਅਤੇ ਅਧਿਆਪਕਾਂ ਦਾ ਸਨਮਾਨ ਕਰਨ, ਨਸ਼ਿਆਂ ਤੋਂ ਦੂਰ ਰਹਿ ਕੇ ਨਰੋਏ ਸਮਾਜ ਦਾ ਹਿੱਸਾ ਬਣਨ ਲਈ ਪ੍ਰੇਰਤ ਕੀਤਾ।

ਇਹ ਵੀ ਪੜ੍ਹੋ : ਰਵਿਦਾਸ ਮੰਦਰ ਢਾਉਣ ਮਾਮਲੇ 'ਚ ਗ੍ਰਿਫਤਾਰ ਲੋਕਾਂ ਦੀ ਰਿਹਾਈ ਲਈ ਭੁੱਖ ਹੜਤਾਲ

ਕਲੱਬ ਮੈਂਬਰਾਂ ਨੇ ਦੱਸਿਆ ਕਿ ਹੁਣ ਤੱਕ ਪਿੰਡ ਦੇ ਤਕਰੀਬਨ 25 ਤੋਂ ਵੱਧ ਨੌਜਵਾਨਾਂ ਦੀ ਫੋਜ਼ ਵਿੱਚ ਭਰਤੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਕਲੱਬ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿੱਚ ਸਟੇਡੀਅਮ ਤਿਆਰ ਕੀਤਾ ਗਿਆ ਹੈ। ਇਥੇ ਕੋਚ ਨੂੰ ਵੀ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਪਿੰਡ ਦੇ ਬੱਚੇ ਇਥੇ ਆ ਕੇ ਪ੍ਰੈਕਟਿਸ ਕਰ ਸਕਣ। ਇਸ ਨਾਲ ਉਹ ਤੰਦਰੁਸਤ ਰਹਿਣਗੇ ਅਤੇ ਨਸ਼ੇ ਤੋਂ ਦੂਰ ਰਹਿਣਗੇ। ਇਸ ਤੋਂ ਇਲਾਵਾ ਕਲੱਬ ਵੱਲੋਂ ਪਿੰਡ ਵਿੱਚ ਐਂਬੂਲੈਂਸ ਦੀ ਸੇਵਾ ਅਤੇ ਹੋਰਨਾਂ ਸਮਾਜਿਕ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੋੜ ਕੇ ਬੱਚਿਆਂ ਦਾ ਭੱਵਿਖ ਵਧੀਆ ਬਣਾਇਆ ਜਾ ਸਕਦਾ ਹੈ।

ABOUT THE AUTHOR

...view details