ਮੋਗਾ: ਦੁਨੀਆ ਭਰ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਦੇ ਚੱਲਦਿਆਂ ਦੇਸ਼ ਭਰ ਵਿੱਚ ਸਰਕਾਰ ਵੱਲੋਂ ਪਾਬੰਦੀਆਂ ਲਗੀਆਂ ਹੋਈਆਂ ਹਨ। ਪਰ ਪਿਛਲੇ ਸਮੇਂ ਵਿੱਚ ਪੰਜਾਬ ਸੂਬੇ 'ਚ ਮਾਮਲੇ ਕੁਝ ਘਟਣ ਲੱਗੇ ਸਨ ਜਿਸ ਨੂੰ ਦੇਖਦਿਆਂ ਕੈਪਟਨ ਸਰਕਾਰ ਨੇ ਪਾਬੰਦੀਆਂ ਵਿੱਚ ਕੁਝ ਢਿੱਲ ਦਿੱਤੀ ਸੀ।
ਕੋਰੋਨਾ ਦੇ ਵਧਦੇ ਮਾਮਾਲਿਆਂ ਕਾਰਨ ਮੋਗਾ ਪੁਲਿਸ ਵੱਲੋਂ ਸਖ਼ਤੀ - ਸਖ਼ਤੀ
ਦੁਨੀਆ ਭਰ ਵਿੱਚ ਕੋਰੋਨਾ ਮਹਾਮਾਰੀ ਨੇ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਜਿਸ ਦੇ ਚੱਲਦਿਆਂ ਪੰਜਾਬ ਵਿੱਚ ਵੀ ਮੁੜ ਬਿਮਾਰੀ ਆਪਣੇ ਪੈਰ ਪਸਾਰ ਰਹੀ ਹੈ ਤੇ ਇਸ ਨੂੰ ਦੇਖਦਿਆਂ ਮੋਗਾ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ।
ਹੁਣ ਪੰਜਾਬ ਵਿੱਚ ਮੁੜ ਤੋਂ ਕੋਰੋਨਾ ਦੇ ਮਾਮਲੇ ਵਧਣ ਲੱਗੇ ਹਨ ਤੇ ਮੋਗਾ 'ਚ ਵੀ ਹਰ ਰੋਜ਼ ਚਾਰ-ਪੰਜ ਮਰੀਜ਼ ਆ ਸਾਹਮਣੇ ਆ ਰਹੇ ਹਨ ਜਿਸ ਦੇ ਚੱਲਦਿਆਂ ਮੋਗਾ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ।
ਇਸ ਮੌਕੇ ਸਿਵਲ ਸਰਜਨ ਡਾ. ਜਸਵੰਤ ਸਿੰਘ ਨੇ ਕਿਹਾ ਕਿ ਹਰ ਰੋਜ਼ ਨਵੇਂ ਮਾਮਲੇ ਕੋਰੋਨਾ ਪੌਜ਼ਟਿਵ ਆ ਰਹੇ ਹਨ, ਮੋਗਾ ਵਿੱਚ ਅੱਜ 6 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨੂੰ ਦੇਖਦਿਆਂ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੈ।
ਉੱਥੇ ਹੀ ਜਾਣਕਾਰੀ ਦਿੰਦੇ ਹੋਏ ਐੱਸਪੀਐੱਚ ਗੁਰਦੀਪ ਸਿੰਘ ਨੇ ਕਿਹਾ ਕਿ ਮੋਗਾ ਪੁਲਿਸ ਦੁਆਰਾ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ੳਨ੍ਹਾਂ ਕਿਹਾ ਕਿ ਕਰੋਨਾ ਦੇ ਹਰ ਰੋਜ਼ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਸੀਂ ਲੋਕਾਂ ਨੂੰ ਸੋਸ਼ਲ ਡਿਸਟੈਂਸ ਅਤੇ ਮਾਸਕ ਪਾਉਣ ਦੀ ਅਪੀਲ ਕਰਦੇ ਹਾਂ ਉੱਥੇ ਹੀ ਸਾਰੇ ਐੱਸਐੱਚਓ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਆਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।