ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੰਗਲਵਾਰ ਨੂੰ ਮੋਗਾ ਦੇ ਹਲਕਾ ਬਾਘਾਪੁਰਾਣਾ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਸੰਮਨ ਨਾਲ ਕੋਈ Sukhbir Badal new statement ਆਰੋਪੀ ਨਹੀਂ ਹੁੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ਾਮ ਨੂੰ ਸ਼ੰਦੇਸ ਮਿਲਿਆ ਸੀ, ਜਿਸ ਕਰਕੇ ਮੈਂ ਉਨ੍ਹਾਂ ਨੂੰ ਕਿਹਾ ਸੀ ਕਿ ਮੈਨੂੰ ਹੋਰ ਟਾਇਮ ਦਿੱਤਾ ਜਾਵੇ, ਪੇਸ਼ ਹੋਣ ਵਿੱਚ ਸਾਨੂੰ ਕੋਈ ਦਿੱਕਤ ਨਹੀਂ ਹੈ।
ਉੱਥੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਕਾਲੀ ਦਲ ਵਰਕਰਾਂ ਨਾਲ ਵੀ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਤਕੜੇ ਹੋ ਕੇ ਵਰਕ ਕਰਨ ਲਈ ਕਿਹਾ। ਇਸ ਮੌਕੇ ਉੱਤੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਦੁਬਾਰਾ ਸੰਮਨ ਮਿਲਣਗੇ ਤਾਂ ਉਹ ਜ਼ਰੂਰ ਸਿੱਟ ਅੱਗੇ ਪੇਸ਼ ਹੋਣਗੇ।
ਸੁਖਬੀਰ ਦਾ ਵਿਰੋਧੀਆਂ ਨੂੰ ਕਰੜਾ ਜਵਾਬ ਇਸ ਮੌਕੇ ਉੱਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਜ਼ਿਲ੍ਹੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਾਂ ਤੋਂ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਚਾਰਾਂ ਕੀਤੀਆਂ। ਉੱਥੇ ਉਨ੍ਹਾਂ ਆਮ ਆਦਮੀ ਪਾਰਟੀ ਉੱਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਦੇ ਪਹਿਲੇ 6 ਮਹੀਨਿਆਂ ਵਿਚ ਪੰਜਾਬ ਵਿਚ ਕਾਨੂੰਨ ਅਵਸਥਾ ਬੁਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ, ਲਗਾਤਾਰ ਪੰਜਾਬ ਵਿੱਚ ਸਿੰਥੈਟਿਕ ਚਿੱਟੇ ਨਸ਼ੇ ਦਾ ਕਾਰੋਬਾਰ ਵੱਧ ਰਿਹਾ ਹੈ, ਆਏ ਦਿਨ ਨੌਜਵਾਨ ਚਿੱਟੇ ਨਸੇ ਦੇ ਸੇਵਨ ਮਰ ਰਹੇ ਹਨ। ਇੱਥੇ ਹੀ ਬੱਸ ਨਹੀਂ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੁਸਾਇਟੀਆਂ ਦੀਆਂ ਚੋਣਾਂ ਵਿੱਚ ਵੀ ਅਕਾਲੀ ਵਰਕਰਾਂ ਤੇ ਦਬਾਅ ਬਣਾ ਕੇ ਧੱਕੇ ਨਾਲ ਸੁਸਾਇਟੀਆਂ ਤੇ ਕਬਜ਼ੇ ਕੀਤੇ ਜਾ ਰਹੇ ਹਨ, ਜੋ ਸਰਾਸਰ ਗ਼ਲਤ ਹੈ।
ਇਹ ਵੀ ਪੜੋ:-ਸੁਖਬੀਰ ਬਾਦਲ ਦੀ CM ਮਾਨ ਨੂੰ ਨਸੀਹਤ, ਝੂਠਾ ਪ੍ਰਾਪੇਗੰਡਾ ਬੰਦ ਕਰਕੇ ਗੁੰਡਾ ਰਾਜ ਖ਼ਤਮ ਕਰਨ ਲਈ ਚੁੱਕੋ ਕਦਮ